ਪੱਤਰ ਪ੍ਰੇਰਕ
ਪੰਚਕੂਲਾ, 23 ਜੂਨ
ਹਰਿਆਣਾ ਸਰਕਾਰ ਨੇ ਹੁਣ ਅਗਨੀਪਥ ਯੋਜਨਾ ਤਹਿਤ ਸੇਵਾਮੁਕਤ ਹੋ ਕੇ ਆਉਣ ਵਾਲੇ ਅਗਨੀਵੀਰਾਂ ਨੂੰ ਸੂਬੇ ’ਚ ਨੌਕਰੀ ਦੀ ਗਾਰੰਟੀ ਦਿੱਤੀ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਜਿਹੜਾ ਅਗਨੀਵੀਰ ਹਰਿਆਣਾ ਸਰਕਾਰ ਦੀਆਂ ਸੇਵਾਵਾਂ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ, ਉਸ ਨੂੰ ਨੌਕਰੀ ਜ਼ਰੂਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਨੀਵੀਰਾਂ ਨੂੰ ਗਰੁੱਪ ਸੀ ਅਤੇ ਹਰਿਆਣਾ ਪੁਲੀਸ ਦੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਗਨੀਪਥ ਯੋਜਨਾ ਇਕ ਪ੍ਰਮੁੱਖ ਰੱਖਿਆ ਸੁਧਾਰ ਹੈ। ਉਨ੍ਹਾਂ ਕਿਹਾ ਕਿ ਅਗਨੀਪਥ ਨੌਜਵਾਨਾਂ ਲਈ ਹੀ ਨਹੀਂ ਸਗੋਂ ਸੈਨਾ ਲਈ ਵੀ ਬਿਹਤਰ ਯੋਜਨਾ ਹੈ।