ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਤੇ ਸਿਹਤ ਮੰਤਰੀ ਅਨਿਲ ਵਿੱਜ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਅਨਿਲ ਵਿੱਜ ਨੇ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ, ‘‘ਪਿਛਲੇ ਕੁਝ ਦਿਨਾਂ ਵਿੱਚ ਜੋ ਲੋਕ ਮੇਰੇ ਸੰਪਰਕ ਵਿੱਚ ਆਏ ਹਨ, ਉਹ ਖ਼ੁਦ ਨੂੰ ਇਕਾਂਤਵਾਸ ਵਿੱਚ ਕਰ ਲੈਣ ਅਤੇ ਕਰੋਨਾ ਟੈਸਟ ਕਰਵਾਉਣ।’’ ਇਸ ਤੋਂ ਪਹਿਲਾਂ ਅਨਿਲ ਵਿੱਜ ਦੀ 5 ਦਸੰਬਰ, 2020 ਨੂੰ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਉਸ ਵੇਲੇ ਮੰਤਰੀ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। -ਟਨਸ