ਹਰਿਆਣਾ: ਹੁੱਡਾ ਕਾਂਗਰਸ ਵਿਧਾਇਕ ਦਲ ਦੇ ਨੇਤਾ ਬਣੇ
ਰਾਓ ਨਰਿੰਦਰ ਸਿੰਘ ਨੂੰ ਪਾਰਟੀ ਦੀ ਸੂਬਾੲੀ ਪ੍ਰਧਾਨਗੀ
Advertisement
ਆਲ ਇੰਡੀਆ ਕਾਂਗਰਸ ਕਮੇਟੀ ਨੇ ਅੱਜ ਦੇਰ ਸ਼ਾਮ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਹਰਿਆਣਾ ਵਿਧਾਨ ਸਭਾ ਵਿੱਚ ਕਾਂਗਰਸ ਵਿਧਾਇਕ ਦਲ ਦਾ ਨੇਤਾ ਨਿਯੁਕਤ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ ਪ੍ਰਧਾਨ ਚੌਧਰੀ ਉਦੈ ਭਾਨ ਨੂੰ ਬਦਲ ਕੇ ਰਾਓ ਨਰਿੰਦਰ ਸਿੰਘ ਨੂੰ ਹਰਿਆਣਾ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।
ਇਹ ਹੁਕਮ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਸਹਿਮਤੀ ਤੋਂ ਬਾਅਦ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚੌਧਰੀ ਉਦੈ ਭਾਨ ਵੱਲੋਂ ਬਤੌਰ ਪ੍ਰਧਾਨ ਕੀਤੇ ਗਏ ਕੰਮਾਂ ਦੀ ਸ਼ਲਾਘਾ ਵੀ ਕੀਤੀ।
Advertisement
ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜੇ 5 ਅਪਰੈਲ 2024 ਨੂੰ ਆਏ ਸਨ, ਉਸ ਤੋਂ ਬਾਅਦ ਕਾਂਗਰਸ ਵੱਲੋਂ ਕਿਸੇ ਨੂੰ ਵਿਧਾਇਕ ਦਲ ਦੇ ਨੇਤਾ ਦੀ ਜ਼ਿੰਮੇਵਾਰੀ ਨਹੀਂ ਦਿੱਤੀ ਗਈ ਸੀ। ਇਸੇ ਕਰਕੇ ਕਾਂਗਰਸ ਲਗਪਗ ਇਕ ਸਾਲ ਤੋਂ ਹਰਿਆਣਾ ਵਿਧਾਨ ਸਭਾ ਵਿੱਚ ਬਿਨਾਂ ਨੇਤਾ ਤੋਂ ਕੰਮ ਚਲਾ ਰਹੀ ਸੀ। ਪਰ ਪਾਰਟੀ ਨੇ ਅੱਜ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਪਹਿਲਾਂ ਵੀ ਵਿਰੋਧੀ ਧਿਰ ਦੇ ਆਗੂ ਰਹਿ ਚੁੱਕੇ ਭੁਪਿੰਦਰ ਸਿੰਘ ਹੁੱਡਾ ਨੂੰ ਵਿਧਾਇਕ ਦਲ ਦਾ ਆਗੂ ਨਿਯੁਕਤ ਕਰ ਦਿੱਤਾ ਹੈ। ਉਹ ਸੂਬੇ ਦੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਹੋਣਗੇ।
Advertisement