ਪੱਤਰ ਪ੍ਰੇਰਕ
ਪੰਚਕੂਲਾ, 20 ਮਈ
ਹਰਿਆਣਾ ਸਰਕਾਰ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਲੈਕ ਫੰਗਸ ਦੇ ਇਲਾਜ ਲਈ ਹਸਪਤਾਲ ਨਿਰਧਾਰਤ ਕੀਤੇ ਹਨ। ਇਨ੍ਹਾਂ ਹਸਪਤਾਲਾਂ ਵਿੱਚ ਬਲੈਕ ਫੰਗਸ ਵਾਲੇ ਮਰੀਜ਼ਾਂ ਦਾ ਤੁਰੰਤ ਇਲਾਜ ਸ਼ੁਰੂ ਹੋ ਜਾਵੇਗਾ। ਇਸ ਸਬੰਧੀ ਜਿਹੜੇ ਹਸਪਤਾਲ ਨਿਰਧਾਰਤ ਕੀਤੇ ਹਨ ਉਨ੍ਹਾਂ ਵਿੱਚ ਜੀਂਦ, ਮਹਿੰਦਰਗੜ੍ਹ, ਪਲਵਲ, ਮੇਵਾਤ, ਗੁਰੂਗ੍ਰਾਮ, ਸੋਨੀਪਤ, ਪਾਨੀਪਤ, ਹਿਸਾਰ, ਸਿਰਸਾ, ਫਤਿਹਾਬਾਦ, ਭਿਵਾਨੀ, ਕਰਨਾਲ, ਕੈਥਲ, ਕੁਰੂਕਸ਼ੇਤਰ, ਯਮੁਨਾਨਗਰ, ਪੰਚਕੂਲਾ, ਅੰਬਾਲਾ, ਝੱਜਰ, ਰਿਵਾੜੀ, ਫਰੀਦਾਬਾਦ ਸ਼ਾਮਲ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਇਸ ਲਈ ਬਲੈਕ ਫੰਗਸ ਈਮੇਲ ਆਈਡੀ amphobharyana@gmail.com ਉੱਤੇ ਪ੍ਰੋਫਾਰਮਾ ਭਰ ਕੇ ਹਸਪਤਾਲ ਤੋਂ ਦਸਤਖ਼ਤ ਕਰਵਾ ਕੇ inj.Amphotericin B ਦਵਾਈ ਪ੍ਰਾਪਤ ਕੀਤੀ ਜਾ ਸਕਦੀ ਹੈ । ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਰਿਆਣਾ ਸਰਕਾਰ ਵੱਲੋਂ ਬਲੈਕ ਫੰਗਸ ਦੇ ਇਲਾਜ ਲਈ ਕਈ ਮੈਡੀਕਲ ਕਾਲਜਾਂ ਅਤੇ ਕਈ ਨਿੱਜੀ ਹਸਪਤਾਲਾਂ ਵਿੱਚ ਸੂਬਾ ਸਰਕਾਰ ਵੱਲੋਂ ਪ੍ਰਬੰਧ ਕੀਤੇ ਗਏ ਹਨ।