ਪ੍ਰਭੂ ਦਿਆਲ
ਸਿਰਸਾ, 22 ਜੁਲਾਈ
ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਹੈ। ਹਮਲੇ ਦਾ ਕਾਰਨ ਜ਼ਮੀਨੀ ਵਿਵਾਦ ਦੱਸਿਆ ਗਿਆ ਹੈ। ਜਾਣਕਾਰੀ ਅਨੁਸਾਰ ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਅੱਜ ਸਵੇਰੇ ਘਰੋਂ ਬਾਹਰ ਜਾ ਰਿਹਾ ਸੀ ਕਿ ਜੇ.ਜੇ. ਕਾਲੋਨੀ ਨੇੜੇ ਕੁਝ ਲੋਕਾਂ ਨੇ ਪ੍ਰਹਿਲਾਦ ਭਾਰੂਖੇੜਾ ਦੀ ਗੱਡੀ ’ਤੇ ਹਮਲਾ ਕਰ ਦਿੱਤਾ। ਗੱਡੀ ਦੀ ਬੁਰੀ ਤਰ੍ਹਾਂ ਭੰਨ ਤੋੜ ਕਰਨ ਮਗਰੋਂ ਪ੍ਰਹਿਲਾਦ ਸਿੰਘ ’ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਤੁਰੰਤ ਪ੍ਰਹਿਲਾਦ ਸਿੰਘ ਨੂੰ ਨਾਗਰਿਕ ਹਸਪਤਾਲ ਲੈ ਜਾਇਆ ਗਿਆ ਜਿਥੇ ਮੁਢਲੀ ਡਾਕਟਰੀ ਸਹਾਇਤਾ ਦੇਣ ਮਗਰੋਂ ਉਸ ਨੂੰ ਮੈਡੀਕਲ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।