ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਰਿਆਣਾ: ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਆਗੂ ਚੁਣਿਆ

ਸੈਣੀ ਨੇ ਹਰਿਆਣਾ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ
Advertisement

ਪੰਚਕੂਲਾ, 16 ਅਕਤੂਬਰ

Haryana Elections: ਨਾਇਬ ਸਿੰਘ ਸੈਣੀ ਨੂੰ ਸਰਬਸੰਮਤੀ ਨਾਲ ਭਾਜਪਾ ਦੇ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ ਹੈ। ਭਾਜਪਾ ਵਿਧਾਇਕ ਦਲ ਦੇ ਹਰਿਆਣਾ ਦੇ ਨਵੇਂ ਚੁਣੇ ਗਏ ਭਾਜਪਾ ਵਿਧਾਇਕਾਂ ਨੇ ਇੱਕ ਮੀਟਿੰਗ ਇਹ ਫੈਸਲਾ ਲਿਆ। ਮੀਟਿੰਗ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਵੀ ਕੇਂਦਰੀ ਅਬਜ਼ਰਵਰ ਵਜੋਂ ਸ਼ਾਮਲ ਹੋਏ।

Advertisement

ਸੈਣੀ ਦੇ ਨਾਂ ਦਾ ਪ੍ਰਸਤਾਵ ਵਿਧਾਇਕ ਕ੍ਰਿਸ਼ਨ ਕੁਮਾਰ ਬੇਦੀ ਅਤੇ ਅਨਿਲ ਵਿੱਜ ਨੇ ਰੱਖਿਆ ਅਤੇ ਐਲਾਨ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨੇ ਕੀਤਾ। ਮਾਰਚ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਮਨੋਹਰ ਲਾਲ ਖੱਟਰ ਦੀ ਥਾਂ ਲੈਣ ਵਾਲੇ ਸੈਣੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਮੁੱਖ ਮੰਤਰੀ ਦਾ ਚਿਹਰਾ ਸਨ। ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ ਤੀਜੀ ਵਾਰ ਜਿੱਤ ਹਾਸਲ ਕੀਤੀ ਕਰਦਿਆਂ 48 ਸੀਟਾਂ ਜਿੱਤੀਆਂ। ਸੈਣੀ ਦਾ ਸਹੁੰ ਚੁੱਕ ਸਮਾਗਮ ਵੀਰਵਾਰ (17 ਅਕਤੂਬਰ) ਨੂੰ ਹੋਵੇਗਾ ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਹੋਣਗੇ। -ਪੀਟੀਆਈ

ਸੈਣੀ ਨੇ ਹਰਿਆਣਾ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ

ਉਧਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਇਕ ਦਲ ਦੇ ਆਗ ਚੁਣੇ ਜਾਣ ਤੋਂ ਬਾਅਦ ਭਾਜਪਾ ਆਗੂ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨਾਲ ਰਾਜਭਵਨ ਵਿਚ ਮੁਲਾਕਾਤ ਕੀਤੀ ਅਤੇ ਸੂਬੇ ਵਿਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ।

Advertisement
Tags :
Haryana ElectionsHaryana Elections 2024Haryana Elections News
Show comments