Haryana News : ਅੰਬਾਲਾ ਪੁਲੀਸ ਦੀ ਵੱਡੀ ਕਾਰਵਾਈ ; 1 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਅੰਬਾਲਾ ਪੁਲੀਸ ਨੇ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਅੰਬਾਲਾ ਦੇ ਐੱਸ ਪੀ ਅਜੀਤ ਸਿੰਘ ਸ਼ੇਖਾਵਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ ਆਈ ਏ-2 ਟੀਮ ਵੱਲੋਂ ਕੀਤੀ ਗਈ ਹੈ। ਸੀ ਆਈ ਏ-2 ਦੇ...
Advertisement
ਅੰਬਾਲਾ ਪੁਲੀਸ ਨੇ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਇਕ ਮੁੱਖ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਅੰਬਾਲਾ ਦੇ ਐੱਸ ਪੀ ਅਜੀਤ ਸਿੰਘ ਸ਼ੇਖਾਵਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀ ਆਈ ਏ-2 ਟੀਮ ਵੱਲੋਂ ਕੀਤੀ ਗਈ ਹੈ।
ਸੀ ਆਈ ਏ-2 ਦੇ ਇੰਚਾਰਜ ਸਬ ਇੰਸਪੈਕਟਰ ਰਵੀ ਕੁਮਾਰ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਮਹੇਸ਼ ਨਗਰ ਅਧੀਨ ਕਵਿਤਾ ਵਿਹਾਰ ਇਲਾਕੇ ਵਿੱਚ ਘੇਰਾਬੰਦੀ ਕੀਤੀ। ਇੱਥੇ ਮੁਲਜ਼ਮ ਆਰੀਮਨ ਵਾਸੀ ਅੰਬਾਲਾ ਛਾਉਣੀ ਨੂੰ ਉਸ ਸਮੇਂ ਕਾਬੂ ਕੀਤਾ ਗਿਆ ਜਦੋਂ ਉਹ ਨਸ਼ਾ ਸਪਲਾਈ ਕਰਨ ਲਈ ਗਾਹਕ ਦੀ ਉਡੀਕ ਕਰ ਰਿਹਾ ਸੀ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ ਬਰਾਮਦ ਹੋਈ।
Advertisement
ਡੀ ਐੱਸ ਪੀ ਕਰਾਈਮ ਵੀਰੇਂਦਰ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਮੁਲਜ਼ਮ ਵਿਰੁੱਧ ਐੱਨ ਡੀ ਪੀ ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਰਿਮਾਂਡ ’ਤੇ ਲਿਆ ਗਿਆ ਹੈ। ਉਸ ਤੋਂ ਨਸ਼ਾ ਸਪਲਾਈ ਚੇਨ ਦੇ ਸਬੰਧਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮ ਵਿਰੁੱਧ ਪਹਿਲਾਂ ਵੀ ਨਸ਼ਾ ਅਤੇ ਮਾਰਕੁੱਟ ਦੇ ਕੇਸ ਦਰਜ ਹਨ।
ਮੌਜੂਦਾ ਸਾਲ ਵਿੱਚ ਹੁਣ ਤੱਕ ਅੰਬਾਲਾ ਪੁਲੀਸ ਨੇ ਐੱਨ ਡੀ ਪੀ ਐੱਸ ਦੇ 40 ਕੇਸ ਦਰਜ ਕਰਕੇ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
Advertisement
Advertisement
×

