DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Haryana News: ਕਾਂਗਰਸ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਪ੍ਰਦਰਸ਼ਨ

Haryana News: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਨੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕੁੱਝ ਸਮੇਂ ਲਈ ਮੁੱਖ ਗੇਟ ਅੱਗੇ ਧਰਨਾ ਦਿੱਤਾ। ਇਸ...

  • fb
  • twitter
  • whatsapp
  • whatsapp
featured-img featured-img
ਫੋਟੋ: 20 ਸਿਰਸਾ 2 ਜੇਪੀਜੀ: ਪੈਟਰੋਲ ਡੀਜ਼ਲ ਦੀਆਂ ਵਿਧੀਆਂ ਕੀਮਤਾਂ ਵਿਰੁੱਧ ਨਾਅਰੇਬਾਜੀ ਕਰਦੇ ਕਾਂਗਰਸੀ ਆਗੂ ਤੇ ਵਰਕਰ। ਫੋਟੋ ਪ੍ਰਭੂ
Advertisement

Haryana News: ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਰੁੱਧ ਕਾਂਗਰਸ ਨੇ ਅੱਜ ਮਿੰਨੀ ਸਕੱਤਰੇਤ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸੀ ਵਰਕਰਾਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕੁੱਝ ਸਮੇਂ ਲਈ ਮੁੱਖ ਗੇਟ ਅੱਗੇ ਧਰਨਾ ਦਿੱਤਾ। ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਾਂਗਰਸ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੇਨੀਵਾਲ ਨੇ ਕੀਤੀ।

ਕਾਂਗਰਸੀ ਵਰਕਰ ਸਵੇਰੇ ਜ਼ਿਲ੍ਹਾ ਮਿੰਨੀ ਸਕੱਤਰੇਤ ਪਹੁੰਚੇ, ਜਿੱਥੇ ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ, ਮਹਿੰਗਾਈ ਅਤੇ ਕਾਨੂੰਨ ਵਿਵਸਥਾ ਦੇ ਮੁੱਦਿਆਂ ’ਤੇ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੁੱਖ ਗੇਟ ਦੇ ਬਾਹਰ ਧਰਨਾ ਦਿੱਤਾ। ਵਿਰੋਧ ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਮ ਜਨਤਾ ’ਤੇ ਵੱਧ ਰਹੇ ਆਰਥਿਕ ਬੋਝ ਦਾ ਮੁੱਦਾ ਉਠਾਇਆ।

Advertisement

ਪ੍ਰਰਦਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੰਤੋਸ਼ ਬੇਨੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਜਨਤਾ ਨੂੰ ਲਗਾਤਾਰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਾਜਪਾ ਨੇ ਮਹਿੰਗਾਈ ਘਟਾਉਣ ਅਤੇ ਜਨਤਾ ਨੂੰ ਰਾਹਤ ਦੇਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਅੱਜ ਪੈਟਰੋਲ, ਡੀਜ਼ਲ, ਰਸੋਈ ਗੈਸ ਅਤੇ ਹੋਰ ਰੋਜ਼ਾਨਾ ਲੋੜਾਂ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ।

Advertisement

ਸੰਤੋਸ਼ ਬੇਨੀਵਾਲ ਨੇ ਕਿਹਾ ਕਿ ਸੂਬੇ ਅਤੇ ਦੇਸ਼ ਭਰ ਵਿੱਚ ਮਹਿੰਗਾਈ ਆਪਣੇ ਸਿਖਰ ’ਤੇ ਪਹੁੰਚ ਗਈ ਹੈ। ਆਮ ਆਦਮੀ ਲਈ ਆਪਣਾ ਘਰ ਚਲਾਉਣਾ ਮੁਸ਼ਕਲ ਹੋ ਗਿਆ ਹੈ। ਸਰਕਾਰ ਜਨਤਾ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਦੀ ਬਜਾਏ ਸਿਰਫ਼ ਪ੍ਰਚਾਰ ਵਿੱਚ ਰੁੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰ ਖੇਤਰ ਦੇ ਲੋਕ ਮਹਿੰਗਾਈ ਤੋਂ ਪੀੜਤ ਹਨ।

ਪ੍ਰਦਰਸ਼ਨ ਦੌਰਾਨ, ਕਾਂਗਰਸ ਪਾਰਟੀ ਅੰਦਰ ਅੰਦਰੂਨੀ ਧੜੇਬੰਦੀ ਵੀ ਸਾਹਮਣੇ ਆਈ। ਸਿਰਸਾ ਜ਼ਿਲ੍ਹੇ ਦੇ ਕਈ ਸੀਨੀਅਰ ਆਗੂਆਂ ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਨਹੀਂ ਲਿਆ ਜਿਸ ਨਾਲ ਰਾਜਨੀਤਿਕ ਬਹਿਸ ਵੀ ਛਿੜ ਗਈ ਹੈ।

Advertisement
×