ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Haryana News: ਰੋਹਤਕ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ

ਟ੍ਰਿਬਿਊਨ ਨਿਊਜ਼ ਸਰਵਿਸ ਰੋਹਤਕ, 21 ਫ਼ਰਵਰੀ ਰੋਹਤਕ ਪੁਲੀਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਅਤੇ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵਿਚਕਾਰ ਸ਼ੁੱਕਰਵਾਰ ਸਵੇਰੇ ਚਾਰ ਵਜੇ ਮੁੱਠਭੇੜ ਹੋ ਗਈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਬਦਮਾਸ਼ ਮੋਟਰਸਾਈਕਲ ਉੱਤੇ ਸਵਾਰ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਰੋਹਤਕ, 21 ਫ਼ਰਵਰੀ

Advertisement

ਰੋਹਤਕ ਪੁਲੀਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ ਅਤੇ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਵਿਚਕਾਰ ਸ਼ੁੱਕਰਵਾਰ ਸਵੇਰੇ ਚਾਰ ਵਜੇ ਮੁੱਠਭੇੜ ਹੋ ਗਈ। ਜਾਣਕਾਰੀ ਅਨੁਸਾਰ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਬਦਮਾਸ਼ ਮੋਟਰਸਾਈਕਲ ਉੱਤੇ ਸਵਾਰ ਹੋਕੇ ਨਵੀਂ ਅਨਾਜ ਮੰਡੀ ਵੱਲ ਜਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਬਾਲਚੰਦ ਚੌਕ ਨੇੜੇ ਉਨ੍ਹਾਂ ਦਾ ਪਿੱਛਾ ਕੀਤਾ, ਪਰ ਰੁਕਣ ਦੀ ਜਗ੍ਹਾ ਬਦਮਾਸ਼ਾਂ ਨੇ ਪੁਲੀਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।

ਜਵਾਬੀ ਕਾਰਵਾਈ ਵਿੱਚ ਇੱਕ ਬਦਮਾਸ਼ ਨਵੀਨ ਦੇ ਪੈਰ ਵਿੱਚ ਗੋਲੀ ਲੱਗ ਗਈ, ਜਦੋਂਕਿ ਸਾਥੀ ਨੀਰਜ ਮੋਟਰਸਾਇਕਲ ਡਿੱਗਣ ਕਾਰਨ ਜ਼ਖਮੀ ਹੋ ਗਿਆ।ਅਧਿਕਾਰੀਆਂ ਅਨੁਸਾਰ ਦੋਹਾਂ ਜ਼ਖਮੀਆਂ ਨੂੰ ਪੀਜੀਆਈ ਰੋਹਤਕ ਵਿੱਚ ਦਾਖਲ ਕਰਵਾਇਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੋਹੇਂ ਰੋਹਤਕ ਸ਼ਹਿਰ ਦੇ ਹੀ ਰਹਿਣ ਵਾਲੇ ਹਨ ਅਤੇ ਪੁਲੀਸ ਇਸ ਮਾਮਲੇ ਵਿਚ ਅਗਲੇਰੀ ਜਾਂਚ ਕਰ ਰਹੀ ਹੈ।

Advertisement
Tags :
haryana news