DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Haryana News: ਹਰਿਆਣਾ ਦੇ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ

Haryana News: ਕਿਸਾਨਾਂ, ਨੌਜਵਾਨਾਂ, ਸਿਹਤ ਤੇ ਸਿੱਖਿਆ ਦਾ ਮੁੱਦਾ ਚੁੱਕਿਆ

  • fb
  • twitter
  • whatsapp
  • whatsapp
featured-img featured-img
ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ।
Advertisement

Haryana News: ਹਰਿਆਣਾ ਵਿਧਾਨਸਭਾ ਦੇ ਬਜਟ ਇਜਲਾਸ ਦੇ ਤੀਜੇ ਦਿਨ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ ਕਾਂਗਰਸੀ ਵਿਧਾਇਕ ਹਾਈਕੋਰਟ ਵਾਲੇ ਚੌਂਕ ਵਿੱਚ ਇਕੱਠੇ ਹੋ ਕੇ ਵਿਧਾਨ ਸਭਾ ਵੱਲ ਪੈਦਲ ਮਾਰਚ ਕਰਦੇ ਹੋਏ ਅੱਗੇ ਵਧੇ। ਇਸ ਦੌਰਾਨ ਹਰਿਆਣਾ ਕਾਂਗਰਸ ਦੇ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ। ਐੱਸ ਪੀ ਐੱਸ ਸੀ ਭਰਤੀ ਘੋਟਾਲਾ, ਬੇਰੁਜ਼ਗਾਰੀ ਮਹਿੰਗਾਈ ਅਤੇ ਸਿਹਤ ਸਿੱਖਿਆ ਦਾ ਮੁੱਦਾ ਜ਼ੋਰ ਨਾਲ ਉਭਾਰਿਆ। ਵਿਧਾਇਕਾਂ ਨੇ ਕਿਹਾ ਕਿ ਇੱਕ ਪਾਸੇ ਹਰਿਆਣਾ ਵਿੱਚ ਭਾਜਪਾ ਸਰਕਾਰ ਲੋਕ ਹਿੱਤ ਵਿੱਚ ਫੈਸਲੇ ਲੈਣ ’ਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਦੂਜੇ ਪਾਸੇ ਲੋਕਾਂ ਨੂੰ ਝੂਠ ਬੋਲ ਕੇ ਗੁਮਰਾਹ ਕਰ ਰਹੀ ਹੈ।

Advertisement
Advertisement
×