Haryana News: ਵਰਿੰਦਾਵਾਨ ਜਾ ਰਹੇ ਛੇ ਸ਼ਰਧਾਲੂਆਂ ਦੀ ਸੜਕ ਹਾਦਸੇ ’ਚ ਮੌਤ, 14 ਜ਼ਖਮੀ
ਹਰਿਆਣਾ ਦੇ ਪਲਵਲ ਵਿੱਚ ਮੰਗਲਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ 'ਤੇ ਇੱਕ ਪਿਕਅੱਪ ਗੱਡੀ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 14 ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਉਸ...
ਹਰਿਆਣਾ ਦੇ ਪਲਵਲ ਵਿੱਚ ਮੰਗਲਵਾਰ ਨੂੰ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈੱਸਵੇਅ 'ਤੇ ਇੱਕ ਪਿਕਅੱਪ ਗੱਡੀ ਦੇ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਛੇ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 14 ਹੋਰ ਜ਼ਖ਼ਮੀ ਹੋ ਗਏ।
ਇਹ ਹਾਦਸਾ ਸਵੇਰੇ ਸਾਢੇ ਚਾਰ ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਪਿਕਅੱਪ ਗੱਡੀ ਵਿੱਚ ਸਵਾਰ ਲੋਕ ਰਾਜਸਥਾਨ ਵਿੱਚ ਖਾਟੂ ਸ਼ਾਮ ਮੰਦਰ ਅਤੇ ਸੂਬੇ ਦੇ ਹੋਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ ਅਤੇ ਉੱਤਰ ਪ੍ਰਦੇਸ਼ ਵਿੱਚ ਵਰਿੰਦਾਵਾਨ ਜਾ ਰਹੇ ਸਨ।
ਪੁਲੀਸ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਡਰਾਈਵਰ ਨੂੰ ਨੀਂਦ ਆ ਗਈ ਸੀ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਅੱਗੇ ਕਿਹਾ ਕਿ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਫ਼ਰਾਰ ਵੀ ਹੋ ਗਿਆ ਅਤੇ ਉਸਨੂੰ ਲੱਭਣ ਲਈ ਯਤਨ ਕੀਤੇ ਜਾ ਰਹੇ ਹਨ।
ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਛੇ ਮ੍ਰਿਤਕਾਂ ਵਿੱਚੋਂ ਤਿੰਨ ਔਰਤਾਂ ਸਨ। ਮ੍ਰਿਤਕਾਂ ਦੀ ਪਛਾਣ ਵਿਜੇ (75), ਰਾਜਕੁਮਾਰ (40), ਰੇਸ਼ਮਾ (45), ਕਮਲਾ (65), ਸੁਧਾ (52) ਅਤੇ ਮਹੇਸ਼ (60) ਵਜੋਂ ਹੋਈ ਹੈ। ਜ਼ਖ਼ਮੀਆਂ ਨੂੰ ਪਲਵਲ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਦੋਂ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੀੜਤ ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੇ ਰਹਿਣ ਵਾਲੇ ਸਨ।

