DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Haryana Paddy Procurement Delay: ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਇਨੈਲੋ ਆਗੂਆਂ ਤੇ ਕਿਸਾਨਾਂ ਵੱਲੋਂ ਸਰਕਾਰ ਖ਼ਿਲਾਫ਼ ਮੁਜ਼ਾਹਰਾ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਯਮੁਨਾਨਗਰ ਅਨਾਜ ਮੰਡੀ ਵਿੱਚ ਪ੍ਰਦਰਸ਼ਨ ਕਰਦੇ ਹੋਏ ਇਨੈਲੋ ਵਰਕਰ।
Advertisement

ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਵੇਚਣ ’ਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫ਼ਸਲ ਦੀ ਖਰੀਦ ਹੋਣ ਕਾਰਨ ਅੱਜ ਕਿਸਾਨਾਂ ਤੇ ਇਨੈਲੋ ਆਗੂਆਂ ਵੱਲੋਂ ਸਥਾਨਕ ਅਨਾਜ ਮੰਡੀ ਵਿੱਚ ਹਰਿਆਣਾ ਸਰਕਾਰ ਖ਼ਿਲਾਫ਼ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਇਨੈਲੋ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨਾਂ ਨੂੰ ਖਰੀਦ ਲਈ ਮੰਡੀਆਂ ਵਿੱਚ ਰਾਤਾਂ ਕੱਟਣੀਆਂ ਪੈ ਰਹੀਆਂ ਹਨ। ਸਰਕਾਰੀ ਅਧਿਕਾਰੀ ਪੋਰਟਲ ਅਪਡੇਟ ਨਾ ਹੋਣ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਬੇਲੋੜਾ ਪ੍ਰੇਸ਼ਾਨ ਕਰ ਰਹੇ ਹਨ। ਝੋਨੇ ਦੀ ਚੁਕਾਈ ਰੁਕੀ ਹੋਈ ਹੈ ਕਿਉਂਕਿ 50 ਫ਼ੀਸਦ ਕਿਸਾਨਾਂ ਦੇ ਪੋਰਟਲ ਅਪਡੇਟ ਨਹੀਂ ਕੀਤੇ ਗਏ ਹਨ। ਇੰਡੀਅਨ ਨੈਸ਼ਨਲ ਲੋਕਦਲ ਦੇ ਸੂਬਾ ਜਨਰਲ ਸਕੱਤਰ ਮਹੀਪਾਲ ਭਗਵਾਨਗੜ੍ਹ ਅਤੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਨੇ ਕਿਹਾ ਕਿ ਹਾਲਾਂਕਿ ਸਰਕਾਰ ਦਾਅਵਾ ਕਰਦੀ ਹੈ ਕਿ ਮੰਡੀ ਵਿੱਚ ਫ਼ਸਲ ਪਹੁੰਚਣ ਦੇ 72 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਭੁਗਤਾਨ ਪਹੁੰਚ ਜਾਵੇਗਾ, ਪਰ ਅਸਲੀਅਤ ਇਸ ਦੇ ਉਲਟ ਹੈ। ਜੇਕਰ ਚੁਕਾਈ ਅਤੇ ਪੋਰਟਲ ਅਪਡੇਟ ਸਮੇਂ ਸਿਰ ਨਹੀਂ ਹੁੰਦੇ ਤਾਂ ਖਰੀਦ ਪ੍ਰਕਿਰਿਆ ਅੱਗੇ ਨਹੀਂ ਵਧ ਸਕਦੀ ਅਤੇ ਜੇਕਰ ਖਰੀਦ ਵਿੱਚ ਹੀ ਕਈ ਦਿਨਾਂ ਦੀ ਦੇਰੀ ਹੋ ਜਾਂਦੀ ਹੈ ਤਾਂ 72 ਘੰਟਿਆਂ ਦੇ ਅੰਦਰ ਭੁਗਤਾਨ ਕਿਵੇਂ ਕੀਤਾ ਜਾ ਸਕਦਾ ਹੈ? 72 ਘੰਟਿਆਂ ਵਿੱਚ ਭੁਗਤਾਨ ਕਰਨ ਦੇ ਸਮੇਂ ਬਾਰੇ ਸਰਕਾਰ ਦਾ ਦਾਅਵਾ ਪੂਰੀ ਤਰ੍ਹਾਂ ਖੋਖਲਾ ਸਾਬਤ ਹੋ ਰਿਹਾ ਹੈ। ਇੰਡੀਅਨ ਨੈਸ਼ਨਲ ਲੋਕਦਲ ਦੇ ਅਹੁਦੇਦਾਰਾਂ ਨੇ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ। ਇਸ ਮੌਕੇ ਜ਼ਾਹਿਦ ਖਾਨ, ਮੁਲਾਜ਼ਮ ਵਿੰਗ ਦੇ ਪ੍ਰਧਾਨ ਹਰੀਨਾਰਾਇਣ ਸ਼ਰਮਾ, ਹਲਕਾ ਪ੍ਰਧਾਨ ਮਾਨਿਕ ਸਿੰਗਲਾ, ਸਕੱਤਰ ਗੁਰਦਿਆਲ, ਸਰਵਪ੍ਰਿਯਾ ਜਠਲਾਨਾ, ਦੇਵੀ ਦਿਆਲ ਲੇਦੀ, ਭੂਰਾ ਸਰਪੰਚ, ਮਾਰੂਫ ਸਰਪੰਚ, ਦਫ਼ਤਰ ਇੰਚਾਰਜ ਸੁਰੇਸ਼ ਸ਼ਰਮਾ, ਅਰਜੁਨ ਸੁਢੈਲ ਅਤੇ ਸੀਨੀਅਰ ਆਗੂ ਮੰਗਤਰਾਮ ਸੈਣੀ, ਮਾਂਗੇ ਰਾਮ ਗੁੰਦਿਆਨੀ, ਸੁਭਾਸ਼ ਖੁਰਦਬਨ, ਜਗਦੀਸ਼ ਮਾਨ, ਬਿੱਟੂ ਤਿਆਗੀ, ਆਸ਼ਿਕ ਰਾਣਾ ਅਤੇ ਨੂਰ ਮੁਹੰਮਦ ਸਮੇਤ ਕਿਸਾਨ ਅਤੇ ਪਾਰਟੀ ਵਰਕਰ ਮੌਜੂਦ ਸਨ।

ਖੇਤੀਬਾੜੀ ਮੰਤਰੀ ਰਾਣਾ ਵੱਲੋਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਨਰਾਇਣਗੜ੍ਹ (ਫਰਿੰਦਰ ਪਾਲ ਗੁਲਿਆਣੀ): ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਨਰਾਇਣਗੜ੍ਹ ਅਨਾਜ ਮੰਡੀ ਦਾ ਦੌਰਾ ਕਰ ਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸਾਨਾਂ ਨੂੰ ਮੰਡੀ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਖਰੀਦ ਪ੍ਰਕਿਰਿਆ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਚੱਲੇ। ਇਸ ਮੌਕੇ ਸਾਬਕਾ ਵਿਧਾਇਕ ਡਾ. ਪਵਨ ਸੈਣੀ, ਐੱਸ ਡੀ ਐੱਮ ਸ਼ਿਵਜੀਤ ਭਾਰਤੀ, ਮਾਰਕੀਟ ਕਮੇਟੀ ਦੇ ਚੇਅਰਮੈਨ ਨਰਿੰਦਰ ਰਾਣਾ ਕੁਰਾਲੀ ਆਦਿ ਹਾਜ਼ਰ ਸਨ।

Advertisement

Advertisement
Advertisement
×