DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Haryana paddy procurement: ਕਿਸਾਨਾਂ ਨੂੰ ਮੰਡੀਆਂ ’ਚ ਮੁਸ਼ਕਲ ਨਹੀਂ ਆਵੇਗੀ: ਰਾਣਾ

ਖੇਤੀਬਾਡ਼ੀ ਮੰਤਰੀ ਵੱਲੋਂ ਪਿਪਲੀ ਮੰਡੀ ਦਾ ਦੌਰਾ: ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ

  • fb
  • twitter
  • whatsapp
  • whatsapp
featured-img featured-img
ਪਿਪਲੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਖੇਤੀ ਮੰਤਰੀ ਸ਼ਾਮ ਸਿੰਘ ਰਾਣਾ।
Advertisement

ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਸਰਕਾਰ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਵੇਚਣ ਸਮੇਂ ਅਨਾਜ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਵੇਗੀ। ਇਸ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਸ਼ਿਆਮ ਸਿੰਘ ਰਾਣਾ ਨੇ ਦੇਰ ਸ਼ਾਮ ਪਿਪਲੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਮੰਡੀ ਵਿਚ ਗੱਲਬਾਤ ਕਰਦਿਆਂ ਝੋਨੇ ਦੀ ਫਸਲ ਦੀ ਖਰੀਦ ਪ੍ਰਕਿਰਿਆ ਲਈ ਕੀਤੇ ਗਏ ਪ੍ਰਬੰਧਾਂ ਤੇ ਸਹੂਲਤਾਂ ਬਾਰੇ ਜਾਣਕਾਰੀ ਲਈ। ਰਾਣਾ ਨੇ ਕਿਹਾ ਕਿ ਕਿਸਾਨ ਸੂਬੇ ਦੀ ਆਰਥਿਕਤਾ ਦੀ ਇਕ ਮਹੱਤਵਪੂਰਨ ਕੜੀ ਹਨ ਤੇ ਉਨ੍ਹਾਂ ਦੀ ਸਹੂਲਤ ਯਕੀਨੀ ਬਣਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਮੰਡੀ ਵਿਚ ਇਲੈਕਟ੍ਰਾਨਿਕ ਤੋਲ ਸਕੇਲ ਸਣੇ ਹੋਰ ਪ੍ਰਬੰਧਾ ਦਾ ਨਿਰੀਖਣ ਕੀਤਾ ਤੇ ਫਸਲ ਵਿਚ ਨਮੀ ਦੀ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਫਸਲ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਤੇ ਕਮਿਸ਼ਨ ਏਜੰਟਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਿਸਾਨ ਆਪਣੀਆਂ ਫਸਲਾਂ ਨੂੰ ਅਸਾਨੀ ਨਾਲ ਮੰਡੀ ਵਿਚ ਵੇਚ ਸਕਣ ਤੇ ਬਿਹਤਰ ਸਹੂਲਤਾਂ ਪ੍ਰਾਪਤ ਕਰ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਨਾਜ ਮੰਡੀ ਵਿਚ ਆਉਣ ਵਾਲੇ ਹਰੇਕ ਕਿਸਾਨ ਨਾਲ ਸਤਿਕਾਰ ਨਾਲ ਪੇਸ਼ ਆਉਣ ਤੇ ਖਰੀਦ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਕਿਸਾਨਾਂ ਨੂੰ ਗੇਟ ਪਾਸ, ਲਿਫਟਿੰਗ ਤੇ ਅਦਾਇਗੀ ਵਿਚ ਕਿਸੇ ਤਰ੍ਹਾਂ ਦੇ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉੁਨ੍ਹਾਂ ਅਧਿਕਾਰੀਆਂ ਨੂੰ ਮੰਡੀ ਵਿਚ ਨਿਗਰਾਨੀ ਰੱਖਣ ਤੇ ਕਿਸਾਨਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਹੈ।

Advertisement
Advertisement
×