ਚੰਡੀਗੜ੍ਹ: ਹਰਿਆਣਾ ਪੁਲੀਸ ਨੇ ਕਿਰਤ ਅਧਿਕਾਰਾਂ ਦੀ ਕਾਰਕੁਨ ਨੌਦੀਪ ਕੌਰ ਵੱਲੋਂ ਉਸ ’ਤੇ ਤਸ਼ੱਦਦ ਕਰਨ ਦੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਉਸ ’ਤੇ ਉਦਯੋਗਪਤੀਆਂ ਤੋਂ ਫਿਰੌਤੀ ਵਸੂਲਣ ਦਾ ਦੋਸ਼ ਲਾਇਆ ਹੈ। ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੌਂਪੀ ਸਟੇਟਸ ਰਿਪੋਰਟ ਵਿੱਚ ਹਰਿਆਣਾ ਪੁਲੀਸ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਕੁਝ ਝੂਠੇ ਦਾਅਵੇ ਕੀਤੇ ਜਾ ਰਹੇ ਹਨ ਕਿ ਨੌਦੀਪ ਕੌਰ ਨੂੰ ਗਲਤ ਫਸਾਇਆ ਗਿਆ ਹੈ ਅਤੇ ਮਨਮਰਜ਼ੀ ਨਾਲ ਹਿਰਾਸਤ ’ਚ ਲਿਆ ਗਿਆ ਹੈ ਜਦਕਿ ਅਦਾਲਤ ਇਸ ਕਾਰਕੁਨ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਉਸ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਕਾਨੂੰਨ ਦੀ ਉਲੰਘਣਾ ਕਰਦਿਆਂ ਉਸ ਦਾ ਮੈਡੀਕਲ ਵੀ ਨਹੀਂ ਕਰਵਾਇਆ ਗਿਆ ਸੀ। -ਪੀਟੀਆਈ