DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਹਰਿਆਣਾ ਪੁਲੀਸ ਦੀ 'ਸ਼ਗਨ ਸਕੀਮ' ; ਪੁਲੀਸ ਮੁਲਾਜ਼ਮਾਂ ਦੇ ਬੱਚਿਆਂ ਦੇ ਵਿਆਹ ਲਈ 2.5 ਲੱਖ ਰੁਪਏ ਦੀ ਸਹਾਇਤਾ

ਹੁਣ ਤੱਕ 18 ਪੁਲੀਸ ਮੁਲਾਜ਼ਮਾਂ ਨੂੰ ਮਿਲਿਆ ਲਾਭ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਪੁਲੀਸ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਹਰਿਆਣਾ ਪੁਲੀਸ ਨੇ 1 ਅਪਰੈਲ ਤੋਂ ‘ਸ਼ਗਨ ਸਕੀਮ’ ਸ਼ੁਰੂ ਕੀਤੀ ਹੈ। ਇਸ ਸਕੀਮ ਰਾਹੀਂ ਪੁਲੀਸ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬੱਚਿਆਂ ਦੇ ਵਿਆਹ ਲਈ ਆਰਥਿਕ ਮਦਦ ਦਿੱਤੀ ਜਾਂਦੀ ਹੈ, ਤਾਂ ਜੋ ਪੁਲੀਸ ਪਰਿਵਾਰਾਂ ਦਾ ਮਾਣ-ਸਨਮਾਨ ਅਤੇ ਸੁਰੱਖਿਆ ਬਣੀ ਰਹੇ। ਹੁਣ ਤੱਕ 18 ਪੁਲੀਸ ਮੁਲਾਜ਼ਮਾਂ ਨੂੰ 2.5-2.5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾ ਚੁੱਕੀ ਹੈ ਅਤੇ 12 ਹੋਰ ਨਵੀਆਂ ਅਰਜ਼ੀਆਂ 'ਤੇ ਕਾਰਵਾਈ ਚੱਲ ਰਹੀ ਹੈ।

ਇਸ ਸਕੀਮ ਦਾ ਉਦੇਸ਼ ਪੁਲੀਸ ਮੁਲਾਜ਼ਮਾਂ ਦੇ ਬੱਚਿਆਂ, ਖਾਸ ਕਰਕੇ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਵਿੱਤੀ ਬੋਝ ਤੋਂ ਬਿਨਾਂ ਪਰਿਵਾਰਕ ਜ਼ਿੰਮੇਵਾਰੀਆਂ ਨਿਭਾ ਸਕਣ।

Advertisement

ਇਸ ਪਹਿਲ ਬਾਰੇ ਗੱਲ ਕਰਦਿਆਂ ਹਰਿਆਣਾ ਦੇ ਡੀਜੀਪੀ ਅਜੈ ਸਿੰਘਲ ਨੇ ਕਿਹਾ, “ਪੁਲੀਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਇਹ ਸਕੀਮ ਸਾਡੇ ਇਸੇ ਵਾਅਦੇ ਨੂੰ ਪੂਰਾ ਕਰਦੀ ਹੈ।"

Advertisement

ਡੀਜੀਪੀ ਨੇ ਦੱਸਿਆ ਕਿ ਹਰਿਆਣਾ ਪੁਲੀਸ ਨੇ ਅਪਰੈਲ ਮਹੀਨੇ ਦੌਰਾਨ 18 ਮੁਲਾਜ਼ਮਾਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ, "ਡੀਜੀਪੀ ਦਾ ਅਹੁਦਾ ਸੰਭਾਲਣ ਵੇਲੇ ਅਸੀਂ ਇਸ ਸਕੀਮ ਨੂੰ ਸ਼ੁਰੂ ਕਰਨ ਦਾ ਜੋ ਫੈਸਲਾ ਲਿਆ ਸੀ, ਉਹ ਹੁਣ ਹਕੀਕਤ ਬਣ ਗਿਆ ਹੈ। ਇਹ ਪੁਲੀਸ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਹੈ।"

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਨਹੀਂ ਹੈ, ਸਗੋਂ ਪੁਲੀਸ ਪਰਿਵਾਰਾਂ ਨੂੰ ਇੱਕ ਮਜ਼ਬੂਤ ਸਮਾਜਿਕ ਸੁਰੱਖਿਆ ਦੇਣਾ ਹੈ, ਤਾਂ ਜੋ ਮੁਲਾਜ਼ਮ ਬਿਨਾਂ ਕਿਸੇ ਚਿੰਤਾ ਦੇ ਆਪਣੀ ਡਿਊਟੀ ਕਰ ਸਕਣ।

ਆਪਣਾ ਤਜਰਬਾ ਸਾਂਝਾ ਕਰਦਿਆਂ ਐੱਸ ਆਈ ਕਮਲ ਚੰਦ ਨੇ ਕਿਹਾ ਕਿ ਧੀ ਦੇ ਵਿਆਹ ਸਮੇਂ ਪੈਸਿਆਂ ਦਾ ਇੰਤਜ਼ਾਮ ਕਰਨਾ ਕਾਫ਼ੀ ਮੁਸ਼ਕਲ ਕੰਮ ਹੋ ਸਕਦਾ ਹੈ। ਉਨ੍ਹਾਂ ਕਿਹਾ, "ਸ਼ਗਨ ਸਕੀਮ ਦੇ ਰੂਪ ਵਿੱਚ ਜੋ ਮਦਦ ਸਾਨੂੰ ਮਿਲੀ ਹੈ, ਉਸ ਨਾਲ ਸਾਨੂੰ ਬਹੁਤ ਵੱਡੀ ਰਾਹਤ ਮਿਲੀ ਹੈ।"

ਇੱਕ ਹੋਰ ਲਾਭਪਾਤਰੀ ਸੁਰਿੰਦਰ ਕੁਮਾਰ ਨੇ ਕਿਹਾ ਕਿ ਇਸ ਸਕੀਮ ਨੇ ਉਨ੍ਹਾਂ ਨੂੰ ਪੂਰੇ ਮਾਣ-ਸਨਮਾਨ ਅਤੇ ਸਵੈ-ਮਾਣ ਨਾਲ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਪੂਰੀਆਂ ਕਰਨ ਦੇ ਯੋਗ ਬਣਾਇਆ ਹੈ।

Advertisement
×