ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਜੁਲਾਈ
ਹਰਿਆਣਾ ਸਰਕਾਰ ਨੇ ਸੂਬੇ ਵਿੱਚ ਕਰੋਨਾਵਾਇਰਸ ਦੀ ਤੀਜੀ ਲਹਿਰ ਦੀ ਆਮਦ ਦਾ ਖ਼ਦਸ਼ਾ ਜਤਾਉਂਦਿਆਂ ‘ਮਹਾਮਾਰੀ ਅਲਰਟ-ਸੁਰੱਖਿਅਤ ਹਰਿਆਣਾ’ (ਲੌਕਡਾਊਨ) 9 ਅਗਸਤ ਤੱਕ ਵਧਾ ਦਿੱਤਾ ਹੈ। ਸੂਬੇ ਵਿੱਚ 2 ਅਗਸਤ ਸਵੇਰੇ 5 ਵਜੇ ਤੋਂ 9 ਅਗਸਤ ਸਵੇਰੇ 5 ਵਜੇ ਤੱਕ ‘ਮਹਾਮਾਰੀ ਅਲਰਟ-ਸੁਰੱਖਿਅਤ ਹਰਿਆਣਾ’ (ਲੌਕਡਾਊਨ) ਤਹਿਤ ਪਾਬੰਦੀਆਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਹਰਿਆਣਾ ਸਰਕਾਰ ਨੇ ਸੂਬੇ ਵਿੱਚ ਆਂਗਨਵਾੜੀ ਸੈਂਟਰਾਂ ਨੂੰ 15 ਅਗਸਤ ਤੱਕ ਬੰਦ ਰੱਖਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨੂੰ ਅਗਲੇ ਸੈਸ਼ਨ ਤੋਂ ਖੋਲ੍ਹਣ ਲਈ ਇਜਾਜ਼ਤ ਦੇ ਦਿੱਤੀ ਹੈ।