ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਵੱਲੋਂ ਸੀਨੀਅਰ ਸੈਕੰਡਰੀ ਪ੍ਰੀਖਿਆ ਅਪਰੈਲ-2021 ਦੇ ਸਕੂਲੀ ਪ੍ਰੀਖਿਆਰਥੀਆਂ ਦੇ ਪਾਸ ਪ੍ਰਮਾਣ ਪੱਤਰ ਅਤੇ ਮਾਈਗ੍ਰੇਸ਼ਨ ਪ੍ਰਮਾਣ ਪੱਤਰ ਸੂਬੇ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਦਫਤਰਾਂ ਵਿਚ 12 ਅਗਸਤ ਨੂੰ ਭੇਜ ਦਿੱਤੇ ਜਾਣਗੇ। ਬੋਰਡ ਦੇ ਚੇਅਰਮੈਨ ਡਾ. ਜਗਬੀਰ ਸਿੰਘ ਨੇ ਦੱਸਿਆ ਕਿ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਕਿ ਉਹ ਸਕੂਲ ਦੇ ਪ੍ਰੀਖਿਆਰਥੀਆਂ ਦੇ ਪਾਸ ਪ੍ਰਮਾਣ ਪੱਤਰ ਅਤੇ ਮਾਈਗ੍ਰੇਸ਼ਨ ਪ੍ਰਮਾਣ ਪੱਤਰ 12 ਅਗਸਤ ਨੂੰ ਸਵੇਰੇ 11 ਤੋਂ ਸ਼ਾਮ 5 ਵਜੇ ਤਕ ਅਤੇ 13 ਅਗਸਤ ਨੂੰ ਸਵੇਰੇ 9 ਤੋਂ ਸ਼ਾਮ 4 ਵਜੇ ਤਕ ਸਬੰਧਤ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੇ ਦਫਤਰਾਂ ਤੋਂ ਪ੍ਰਾਪਤ ਕਰ ਸਕਦੇ ਹਨ।