DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Haryana secretariat bomb threat: ਬੰਬ ਦੀ ਧਮਕੀ ਪਿੱਛੋਂ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਨੂੰ ਖ਼ਾਲੀ ਕਰਵਾਇਆ

Haryana civil secretariat in Chandigarh evacuated after bomb threat email
  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ
Advertisement

ਚੰਡੀਗੜ੍ਹ, 30 ਮਈ

ਈਮੇਲ 'ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਦੁਪਹਿਰੇ ਨੌਂ ਮੰਜ਼ਿਲਾ ਹਰਿਆਣਾ ਸਿਵਲ ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (Central Industrial Security Force - CISF) ਅਤੇ ਚੰਡੀਗੜ੍ਹ ਪੁਲੀਸ ਦੇ ਕਰਮਚਾਰੀ ਇਮਾਰਤ ਦੀ ਤਲਾਸ਼ੀ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ ਸੀਆਈਡੀ ਨੇ ਬੰਬ ਦੀ ਧਮਕੀ ਬਾਰੇ ਅਲਰਟ ਜਾਰੀ ਕੀਤਾ ਸੀ।

Advertisement

ਚੰਡੀਗੜ੍ਹ ਪੁਲੀਸ ਦੇ ਡੀਐਸਪੀ ਉਦੈਪਾਲ ਸਿੰਘ (Chandigarh Deputy Superintendent of Police Udaypal Singh) ਨੇ ਕਿਹਾ, ‘‘ਹਰਿਆਣਾ ਸਿਵਲ ਸਕੱਤਰੇਤ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸੀਆਈਐਸਐਫ ਅਤੇ ਚੰਡੀਗੜ੍ਹ ਪੁਲੀਸ ਦੇ ਕਰਮਚਾਰੀਆਂ ਵੱਲੋਂ ਅੰਦਰਲੇ ਲੋਕਾਂ ਨੂੰ ਬਾਹਰ ਆਉਣ ਲਈ ਕਿਹਾ ਜਾ ਰਿਹਾ ਹੈ।”

ਗ਼ੌਰਤਲਬ ਹੈ ਕਿ ਇਥੇ ਸਥਿਤ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਦੀ ਸੁਰੱਖਿਆ ਲਈ 24 ਘੰਟੇ ਸੀਆਈਐਸਐਫ ਤਾਇਨਾਤ ਹੈ। ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਨੂੰ ਅਲਰਟ ਮਿਲਦੇ ਹੀ ਬੰਬ ਰੋਕੂ ਦਸਤਾ, ਫਾਇਰ ਬ੍ਰਿਗੇਡ, ਐਂਬੂਲੈਂਸ, ਰੈਪਿਡ ਐਕਸ਼ਨ ਟੀਮਾਂ ਅਤੇ ਕੁੱਤਾ ਦਸਤਾ ਉੱਚ ਸੁਰੱਖਿਆ ਵਾਲੇ ਖੇਤਰ ਵਿੱਚ ਸਕੱਤਰੇਤ ਦੇ ਕੰਪਲੈਕਸ ਵਿੱਚ ਪਹੁੰਚ ਗਿਆ।

ਗ਼ੌਰਤਲਬ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਹਫ਼ਤੇ 22 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੀ ਇਸੇ ਤਰ੍ਹਾਂ ਦੀ ਬੰਬ ਧਮਕੀ ਵਾਲੀ ਈਮੇਲ ਮਿਲੀ ਸੀ, ਜਿਸ ਕਾਰਨ ਚੰਡੀਗੜ੍ਹ ਪੁਲੀਸ ਨੂੰ ਅਦਾਲਤੀ ਕੰਪਲੈਕਸ ਨੂੰ ਥੋੜ੍ਹੇ ਸਮੇਂ ਲਈ ਖਾਲੀ ਕਰਵਾਉਣਾ ਪਿਆ। ਹਾਲਾਂਕਿ, ਬਾਅਦ ਵਿੱਚ ਇਹ ਧਮਕੀ ਝੂਠੀ ਨਿਕਲੀ। -ਪੀਟੀਆਈ

Advertisement
×