ਪੰਚਕੂਲਾ: ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਜੇਪੀ ਦਲਾਲ ਨੇ ਹਦਾਇਤ ਕੀਤੀ ਕਿ ਖੰਡ ਮਿੱਲਾਂ ਵਿਚ ਲਗਾਏ ਜਾਣ ਵਾਲੇ ਏਥਨੌਲ ਪਲਾਂਟ ਦੇ ਨਿਰਮਾਣ ਕੰਮਾਂ ਵਿਚ ਤੇਜ਼ੀ ਲਿਆਈ ਜਾਵੇ ਤਾਂ ਜੋ ਇੰਨ੍ਹਾਂ ਦੇ ਚੱਲਣ ਨਾਲ ਕਿਸਾਨਾਂ ਨੂੰ ਵੱਧ ਲਾਭ ਮਿਲ ਸਕੇ। ਇਸ ਤੋਂ ਇਲਾਵਾ, ਕਿਸਾਨ ਗੰਨੇ ਦੀ ਨਵੀਂ ਕਿਸਮ 15023 ਦੀ ਵੱਧ ਤੋਂ ਵੱਧ ਪੈਦਾਵਾਰ ਕਰਨ। ਇਸ ਕਿਸਮ ‘ਤੇ ਕਿਸਾਨਾਂ ਨੂੰ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅੱਜ ਇੱਥੇ ਗੰਨਾ ਕੰਟਰੋਲ ਬੋਰਡ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿਚ ਸਹਿਕਾਰਤਾ ਮੰਤਰੀ ਡਾ. ਬਨਵਾਰੀ ਲਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਮੌਜੂਦ ਰਹੇ। -ਪੱਤਰ ਪ੍ਰੇਰਕ