ਚੰਡੀਗੜ੍ਹ, 11 ਅਕਤੂਬਰ
ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਇਲਾਕੇ ਵਿੱਚ ਢਾਬੇ ’ਤੇ ਹੋਈ ਲੜਾਈ ’ਚ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤੀ ਗਈ। ਪੁਲੀਸ ਨੇ ਦੱਸਿਆ ਕਿ ਸੋਮਵਾਰ ਰਾਤ ਦੀ ਇਸ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਵੀ ਹੋਇਆ ਹੈ। ਥਾਣਾ ਘਰੌਂਡਾ ਦੇ ਇੰਚਾਰਜ ਇੰਸਪੈਕਟਰ ਦੀਪਕ ਕੁਮਾਰ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਮੁਨੀਸ਼ (28) ਅਤੇ ਨੀਰਜ (32) ਵਜੋਂ ਹੋਈ ਹੈ। ਪੁਲੀਸ ਅਨੁਸਾਰ ਦੋਵੇਂ ਢਾਬੇ ’ਤੇ ਖਾਣਾ ਖਾ ਰਹੇ ਸਨ, ਜਦੋਂ ਉਨ੍ਹਾਂ ਦਾ ਦੂਜੇ ਧੜੇ ਦੇ ਕੁਝ ਲੋਕਾਂ ਨਾਲ ਝਗੜਾ ਹੋ ਗਿਆ। ਮੁਲਜ਼ਮਾਂ ਨੇ ਕੱਚ ਦੀਆਂ ਬੋਤਲਾਂ ਨਾਲ ਹਮਲਾ ਕਰਕੇ ਕਤਲ ਕੀਤੇ।