ਹਰਿਆਣਾ ਵਿਧਾਨ ਸਭਾ: ਸੱਟੇਬਾਜ਼ੀ ਤੇ ਮੈਚ ਫਿਕਸਿੰਗ ਖ਼ਿਲਾਫ਼ ਬਿੱਲ ਪੇਸ਼
ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀ ਮਾਰਨ ਤੇ ਨਕਲੀ ਬੀਜ ਵੇਚਣ ਵਾਲਿਆਂ ਵਿਰੁੱਧ ਸਖਤ ਹੋਈ ਸਰਕਾਰ
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 18 ਮਾਰਚ
Advertisement
ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਸੱਤਵੇਂ ਦਿਨ ਅੱਜ ਸੱਟੇਬਾਜ਼ੀ ਤੇ ਮੈਚ ਫਿਕਸਿੰਗ ਰੋਕਣ ਲਈ ਬਿੱਲ ਪੇਸ਼ ਕੀਤਾ ਗਿਆ ਹੈ। ਇਸ ਬਿੱਲ ਵਿੱਚ ਮੈਚ ਫਿਕਸਿੰਗ ਜਾਂ ਸੱਟੇਬਾਜ਼ੀ ਕਰਨ ਵਾਲਿਆਂ ਨੂੂੰ ਤਿੰਨ ਤੋਂ ਪੰਜ ਸਾਲ ਤੱਕ ਦੀ ਸਜ਼ਾ ਦੇਣ ਅਤੇ ਇਕ ਤੋਂ ਪੰਜ ਲੱਖ ਰੁਪਏ ਤੱਕ ਦਾ ਜੁਰਮਾਨਾ ਕਰਨ ਦੀ ਤਜਵੀਜ਼ ਪੇਸ਼ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵੀ ਸੋਧ ਬਿੱਲ ਪੇਸ਼ ਕੀਤਾ ਹੈ। ਇਸ ਬਿੱਲ ਵਿੱਚ ਅਜਿਹੀਆਂ ਗਤੀਵੀਧੀਆਂ ਵਿੱਚ ਸ਼ਾਮਲ ਵਿਅਕਤੀ ਨੂੰ 10 ਸਾਲ ਤੱਕ ਦੀ ਸਜ਼ਾ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਬੀਜ (ਹਰਿਆਣਾ ਸੋਧ) ਬਿੱਲ ਤੇ ਕੀਟਨਾਸ਼ਕ (ਹਰਿਆਣਾ ਸੋਧ) ਬਿੱਲ ਵੀ ਵਿਧਾਨ ਸਭਾ ’ਚ ਪੇਸ਼ ਕੀਤਾ ਹੈ। ਇਸ ਬਿੱਲ ਤਹਿਤ ਸੂਬੇ ’ਚ ਨਕਲੀ ਬੀਜ ਵੇਚਣ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਤਿੰਨ ਸਾਲ ਤੱਕ ਦੀ ਸਜ਼ਾ ਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾਵੇਗਾ।
Advertisement
Advertisement
×

