ਪੱਤਰ ਪ੍ਰੇਰਕ
ਕਰਨਾਲ, 19 ਦਸੰਬਰ
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਸ਼ਰਾਰਤੀ ਅਨਸਰ ਵੱਲੋਂ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਦਰਬਾਰ ਸਾਹਿਬ ਅੰਦਰ ਤਾਇਨਾਤ ਸਮੁੱਚੇ ਸੇਵਾਦਾਰਾਂ ਨੇ ਫੁਰਤੀ ਵਿਖਾਉਂਦਿਆਂ ਇਸ ਡੂੰਘੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਹੁਣ ਸਰਕਾਰ ਦਾ ਫਰਜ਼ ਬਣਦਾ ਹੈ ਕਿ ਇਸ ਘਟਨਾ ਦੀ ਮੁਕੰਮਲ ਪੜਤਾਲ ਕਰ ਕੇ ਸੰਗਤ ਦੇ ਸਾਹਮਣੇ ਸੱਚ ਲਿਆਂਦਾ ਜਾਵੇੇ ਤਾਂ ਜੋ ਇਸ ਦੇ ਸਾਜ਼ਿਸ਼ ਘਾੜੇ ਪਤਾ ਲੱਗ ਸਕੇ। ਉਨ੍ਹਾਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮੇਂ ਦੀ ਜ਼ਰੂਰਤ ਹੈ ਕਿ ਖ਼ੁਦ ਪੂਰੀ ਚੌਕਸੀ ਵਰਤੀ ਜਾਵੇ।