ਪੱਤਰ ਪ੍ਰੇਰਕ
ਰਤੀਆ, 28 ਜੂਨ
ਸ਼ਹਿਰ ਦੇ ਹਨੂੰਮਾਨ ਮੰਦਰ ਦੇ ਨਜ਼ਦੀਕ ਇੱਕ ਘਰ ਵਿੱਚ ਚੋਰੀ ਦੀ ਨੀਅਤ ਨਾਲ ਵੜੇ ਨੌਜਵਾਨ ਘਰ ਦੀ ਮਾਲਕਨ ਅਤੇ ਉਸ ਦੇ ਪੁੱਤਰ ਨੂੰ ਚਾਕੂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਮਾਂ-ਪੁੱਤ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮਕਾਨ ਮਾਲਕਨ ਅੰਜੂ ਰਾਣੀ ਨੇ ਦੱਸਿਆ ਕਿ ਬੀਤੀ ਰਾਤ ਉਹ ਤੇ ਉਸ ਦਾ ਪੁੱਤਰ ਅਦਿਤਿਆ ਜੈਨ ਘਰ ਵਿੱਚ ਸੁੱਤੇ ਪਏ ਸਨ। ਇਸ ਦੌਰਾਨ ਸਵੇਰੇ 3 ਵਜੇ ਉਨ੍ਹਾਂ ਦੀ ਅੱਖ ਖੁੱਲ੍ਹੀ ਤਾਂ ਉਸ ਨੇ ਦੇਖਿਆ ਕਿ ਇੱਕ ਨਕਾਬਪੋਸ਼ ਨੌਜਵਾਨ ਉਸ ਦੇ ਪੁੱਤਰ ਦੇ ਮੰਜੇ ਕੋਲ ਛੁਪਿਆ ਹੋਇਆ ਹੈ। ਉਸ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਰੌਲਾ ਪਾਉਣਾ ਚਾਹਿਆ ਤਾਂ ਨੌਜਵਾਨ ਨੇ ੇ ਸ਼ਿਕਾਇਤਕਰਤਾ ਅਤੇ ਉਸ ਦੇ ਪੁੱਤਰ ’ਤੇ ਹਮਲਾ ਕਰ ਦਿੱਤਾ। ਇਸ ਕਾਰਨ ਉਹ ਦੋਵੇਂ ਜਣੇ ਜ਼ਖ਼ਮੀ ਹੋ ਗਏ। ਇਸ ਦੌਰਾਨ ਚੋਰ ਉੱਥੋਂ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਨੂੰ ਸੂਚਨਾ ਦਿੱਤੀ।