Health CAMP: ਸਿਹਤ ਜਾਂਚ ਕੈਂਪ ਲਾਇਆ
ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਵਿੱਚ ਗੁਰੂ ਜੰਭੇਸ਼ਵਰ ਮਲਟੀਸਪੈਸ਼ਲਿਟੀ ਹਸਪਤਾਲ ਅਤੇ ਆਈ ਵੀ ਐੱਫ ਸੈਂਟਰ ਅਗਰੋਹਾ ਦੇ ਸਹਿਯੋਗ ਨਾਲ ਚੌਧਰੀ ਰੂਲੀ ਰਾਮ ਖਿਚੜ ਦੀ ਬਰਸੀ ਮੌਕੇ ਮੁਫ਼ਤ ਵਿਸ਼ਾਲ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ...
ਗੁਰਦੁਆਰਾ ਸ੍ਰੀ ਵਿਸ਼ਵਕਰਮਾ ਸਾਹਿਬ ਵਿੱਚ ਗੁਰੂ ਜੰਭੇਸ਼ਵਰ ਮਲਟੀਸਪੈਸ਼ਲਿਟੀ ਹਸਪਤਾਲ ਅਤੇ ਆਈ ਵੀ ਐੱਫ ਸੈਂਟਰ ਅਗਰੋਹਾ ਦੇ ਸਹਿਯੋਗ ਨਾਲ ਚੌਧਰੀ ਰੂਲੀ ਰਾਮ ਖਿਚੜ ਦੀ ਬਰਸੀ ਮੌਕੇ ਮੁਫ਼ਤ ਵਿਸ਼ਾਲ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਜਾਂਚ ਕਰਵਾਈ। ਕੈਂਪ ਦੌਰਾਨ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਡਾਕਟਰਾਂ ਵੱਲੋਂ ਮਰੀਜ਼ਾਂ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਲੋੜੀਂਦੇ ਟੈਸਟ ਵੀ ਕੀਤੇ ਗਏ ਅਤੇ ਉਨ੍ਹਾਂ ਨੂੰ ਡਾਕਟਰੀ ਸਲਾਹ ਦਿੱਤੀ ਗਈ। ਜਾਂਚ ਤੋਂ ਬਾਅਦ ਲੋੜ ਅਨੁਸਾਰ ਮਰੀਜ਼ਾਂ ਨੂੰ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਹੇਠ ਕਮੇਟੀ ਦੇ ਮੈਂਬਰਾਂ ਵੱਲੋਂ ਹਸਪਤਾਲ ਤੋਂ ਪਹੁੰਚੀ ਮੈਡੀਕਲ ਟੀਮ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਸਪਤਾਲ ਦੇ ਐੱਮ ਡੀ ਰੋਹਤਾਸ਼ ਬਿਸ਼ਨੋਈ ਨੇ ਦੱਸਿਆ ਕਿ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਿਹਤ ਦੀ ਜਾਂਚ ਕਰਵਾਈ। ਇਸ ਮੌਕੇ ਅਵਤਾਰ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ ਆਦਿ ਮੌਜੂਦ ਸਨ।

