DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਜੇਲ੍ਹ ਵਿੱਚ ਸਿਹਤ ਜਾਂਚ ਕੈਂਪ

ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵੈਦਿਆ ਕਰਤਾਰ ਸਿੰਘ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਕੁਰੂਕਸ਼ੇਤਰ ਵਿੱਚ ਯੂਨੀਵਰਸਿਟੀ ਆਯੁਰਵੈਦਿਕ ਹਸਪਤਾਲ ਵੱਲੋਂ ਸਿਹਤ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਇਆ ਗਿਆ। ਕੈਂਪ ਵਿੱਚ 200 ਤੋਂ ਵੱਧ ਕੈਦੀਆਂ ਦੀ ਸਿਹਤ ਦੀ ਜਾਂਚ...

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨ ਪ੍ਰਿੰਸੀਪਲ ਰਾਜੀਵ ਮਹਿਤਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਸ੍ਰੀ ਕ੍ਰਿਸ਼ਨ ਆਯੂਸ਼ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਵੈਦਿਆ ਕਰਤਾਰ ਸਿੰਘ ਧੀਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਕੁਰੂਕਸ਼ੇਤਰ ਵਿੱਚ ਯੂਨੀਵਰਸਿਟੀ ਆਯੁਰਵੈਦਿਕ ਹਸਪਤਾਲ ਵੱਲੋਂ ਸਿਹਤ ਜਾਗਰੂਕਤਾ ਅਤੇ ਮੈਡੀਕਲ ਕੈਂਪ ਲਗਾਇਆ ਗਿਆ।

ਕੈਂਪ ਵਿੱਚ 200 ਤੋਂ ਵੱਧ ਕੈਦੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਤੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ। ਜੇਲ੍ਹ ਸੁਪਰਡੈਂਟ ਧਰਮਬੀਰ ਸਿੰਘ ਦੀ ਪ੍ਰਧਾਨਗੀ ਹੇਠ ਲਾਏ ਗਏ ਇਸ ਕੈਂਪ ਵਿੱਚ ਕੈਦੀਆਂ ਨੂੰ ਆਯੁਰਵੈਦ ਆਧਾਰਿਤ ਜੀਵਨ ਸ਼ੈਲੀ, ਸੰਤੁਲਿਤ ਖੁਰਾਕ ਤੇ ਯੋਗ ਕਰਨ ਬਾਰੇ ਪ੍ਰੇਰਿਤ ਕੀਤਾ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਪ੍ਰੋ. ਰਾਜਾ ਸਿੰਗਲਾ ਨੇ ਦੱਸਿਆ ਕਿ ਯੂਨੀਵਰਸਿਟੀ ਸਮਾਜ ਦੇ ਹਰ ਵਰਗ ਨੂੰ ਆਯੁਰਵੈਦਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਬੁਖ਼ਾਰ, ਸ਼ੂਗਰ, ਬਲੱਡ ਪ੍ਰੈੱਸ਼ਰ, ਜੋੜਾਂ ਦੇ ਦਰਦ, ਪਾਚਨ ਵਿਕਾਰ ਅਤੇ ਹੋਰ ਆਮ ਬਿਮਾਰੀਆਂ ਦੀ ਜਾਂਚ ਕੀਤੀ ਗਈ।

Advertisement

Advertisement
Advertisement
×