ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 2 ਜੁਲਾਈ
ਸੰਸਦ ਮੈਂਬਰ ਨਵੀਨ ਜਿੰਦਲ ਕੁਰੂਕਸ਼ੇਤਰ ਸੰਸਦੀ ਹਲਕੇ ਦੇ ਲੋਕਾਂ ਲਈ ਨਵੀਨ ਸੰਕਲਪ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਤੇ ਹੋਰ ਸਿਹਤ ਲਾਭ ਪ੍ਰਦਾਨ ਕਰ ਰਹੇ ਹਨ। ਅੱਜ ਨਵੀਨ ਜਿੰਦਲ ਫਾਊਂਡੇਸ਼ਨ ਦੀ ਟੀਮ ਨੇ ਸੁਨਾਰੀਆਂ ਤੇ ਧਨਾਨੀ ਪਿੰਡ ਵਿਚ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ। ਇਨ੍ਹਾਂ ਨਵੀਨ ਸੰਕਲਪ ਕੈਂਪਾਂ ਵਿੱਚ ਮੋਬਾਈਲ ਯੂਨਿਟ ਵਿੱਚ ਐੱਮਬੀਬੀਐੱਸ ਡਾਕਟਰਾਂ ਵਲੋਂ ਸਲਾਹ ਮਸ਼ਵਰਾ ਤੇ ਜਾਂਚ ਤੋਂ ਬਾਅਦ ਮਰੀਜ਼ਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਸ ਦੇ ਨਾਲ ਹੀ ਖੂਨ ਤੇ ਪਿਸ਼ਾਬ ਦੀ ਜਾਂਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਪੈਨਸ਼ਨ ਨਾਲ ਸਬੰਧਤ ਮਾਮਲਿਆਂ ’ਤੇ ਨਵੀਨ ਜਿੰਦਲ ਯਜਸ਼ਵੀ ਸਕਾਲਰਸ਼ਿਪ ਯੋਜਨਾ ਬਾਰੇ ਲੋਕਾਂ ਨੂੰ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਸੰਸਦ ਮੈਂਬਰ ਨਵੀਨ ਜਿੰਦਲ ਦੇ ਦਫਤਰ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਮੋਬਾਈਲ ਮੈਡੀਕਲ ਯੂਨਿਟ ਵਲੋਂ 77 ਲੋਕਾਂ ਦੀ ਸਿਹਤ ਸਬੰਧੀ ਜਾਂਚ ਕਰਨ ਉਪਰੰਤ ਸਲਾਹ ਮਸ਼ਵਰਾ, ਮੁਫਤ ਦਵਾਈਆਂ, ਖੂਨ ਤੇ ਪਿਸ਼ਾਬ ਦੀ ਜਾਂਚ ਤੇ ਸਕਾਲਰਸ਼ਿਪ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਢਾਣੀ ਦੇ ਸਰਪੰਚ ਸੁੱਖ ਸ਼ਿਆਮ, ਬੂਥ ਪ੍ਰਧਾਨ ਵਰਿੰਦਰ ਸਿੰਘ ਸਾਬਰੀ, ਸੁਰਿੰਦਰ ਸਿੰਘ, ਸ਼ਕਤੀ ਕੇਂਦਰ ਦੇ ਮੁੱਖੀ ਵਿਕਰਮ ਸਿੰਘ, ਕਰਨ ਸਿੰਘ, ਰਾਮ ਸਰਨ, ਬਲਦੇਵ ਸਿੰਘ, ਬੂਥ ਪ੍ਰਧਾਨ ਗੁਰਚਰਨ ਸਿੰਘ ਤੇ ਗੁਰਨਾਮ ਸਿੰਘ ਮੌਜੂਦ ਸਨ।