ਪੱਤਰ ਪ੍ਰੇਰਕ
ਯਮੁਨਾਨਗਰ, 28 ਫਰਵਰੀ
ਜੀਵਨ ਦੀਪ ਸੰਸਥਾ, ਲਾਇਨਜ਼ ਕਲੱਬ ਜਗਾਧਰੀ, ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ, ਸੁਦਰਸ਼ਨ ਫਾਊਂਡੇਸ਼ਨ, ਕੈਮਿਸਟ ਐਂਡ ਡਰੱਗਸਿਟ ਐਸੋਸੀਏਸ਼ਨ ਵੱਲੋਂ ਸਾਂਝੇ ਤੌਰ ’ਤੇ ਇੱਕ ਵਿਸ਼ਾਲ ਸਿਹਤ ਮੇਲਾ ਗੁਰਦੁਆਰਾ ਸਿੰਘ ਸਭਾ ਵਿੱਚ ਲਗਾਇਆ ਗਿਆ। ਮੁੱਖ ਮਹਿਮਾਨ ਦੇ ਰੂਪ ਵਿੱਚ ਪੁੱਜੇ ਸਿਵਲ ਸਰਜਨ ਡਾ. ਵਿਜੈ ਦਹੀਆ ਅਤੇ ਚੌਧਰੀ ਸਤਪਾਲ ਰੋਜ਼ੀ ਨੇ ਮੇਲੇ ਦਾ ਆਰੰਭ ਦੀਪ ਜਗਾ ਕੇ ਕੀਤਾ। ਜਾਣਕਾਰੀ ਮੁਤਾਬਿਕ ਸਿਹਤ ਮੇਲੇ ਵਿੱਚ ਵੱਖ-ਵੱਖ ਬਿਮਾਰੀਆਂ ਦੇ ਦੋ ਦਰਜਨ ਦੇ ਕਰੀਬ ਮਾਹਿਰ ਡਾਕਟਰਾਂ ਨੇ ਮਰੀਜ਼ੀ ਦੀ ਸਿਹਤ ਜਾਂਚੀ ਅਤੇ ਉਨ੍ਹਾਂ ਨੂੰ ਦਵਾਈਆਂ, ਐਨਕਾਂ, ਕੰਨਾਂ ਦੀਆਂ ਮਸ਼ੀਨਾਂ ਤੇ ਹੋਰ ਸਾਮਾਨ ਮੁਫਤ ਵੰਡਿਆ। ਮੰਚ ਦਾ ਸੰਚਾਲਨ ਅਸ਼ੋਕ ਕੁਮਾਰ ਮਿਸ਼ਰਾ ਨੇ ਕੀਤਾ ਜਦਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਬਖਸ਼ ਸਿੰਘ ਦਾ ਮਹਿਮਾਨਾਂ ਦਾ ਸਨਮਾਨ ਕੀਤਾ।