ਹੈਰੋਇਨ ਤਸਕਰੀ ਮਾਮਲੇ ਪੱਤਰ ਪ੍ਰੇਰਕ
ਪੁਲੀਸ ਸੁਪਰਡੈਂਟ ਸਿਧਾਂਤ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਾ ਮੁਕਤ ਮੁਹਿੰਮ ਤਹਿਤ ਭੱਟੂ ਕਲਾਂ ਪੁਲਿਸ ਨੇ ਹੈਰੋਇਨ ਤਸਕਰੀ ਦੇ ਇੱਕ ਮਾਮਲੇ ਵਿੱਚ ਮੁੱਖ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਤਿੰਦਰ ਵਾਸੀ ਜੰਡਵਾਲਾ ਬਾਗੜ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲੀਸ ਪਹਿਲਾਂ ਹੀ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਸਬ ਇੰਸਪੈਕਟਰ ਰਾਧੇ ਸ਼ਿਆਮ ਨੇ ਦੱਸਿਆ ਕਿ ਪੁਲੀਸ ਟੀਮ ਗਸ਼ਤ ਦੌਰਾਨ ਭੱਟੂ ਕਲਾਂ ਦੇ ਕਨਕ ਹੋਟਲ ਨੇੜੇ ਪਹੁੰਚੀ ਸੀ। ਇਸ ਦੌਰਾਨ ਪੁਲੀਸ ਨੇ ਦੇਖਿਆ ਕਿ ਸਾਹਮਣੇ ਤੋਂ ਇੱਕ ਨੌਜਵਾਨ ਆ ਰਿਹਾ ਸੀ, ਪਰ ਟੀਮ ਨੂੰ ਦੇਖ ਕੇ ਉਹ ਅਚਾਨਕ ਮੁੜ ਗਿਆ ਅਤੇ ਹੋਟਲ ਵੱਲ ਜਾਣ ਲੱਗਾ। ਸ਼ੱਕ ਦੇ ਆਧਾਰ ’ਤੇ ਪੁਲੀਸ ਨੇ ਉਸ ਨੂੰ ਰੋਕਿਆ ਅਤੇ ਪੁੱਛਗਿੱਛ ਕੀਤੀ। ਉਸ ਨੇ ਆਪਣਾ ਨਾਮ ਅਲੀਸ਼ੇਰ ਵਾਸੀ ਕਾਗਦਾਣਾ, ਸਿਰਸਾ ਦੱਸਿਆ। ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿੱਚੋਂ 6.20 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਉਸਨੂੰ ਐੱਨਡੀਪੀਐਸ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ। ਹੈਰੋਇਨ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ ਪੁਲੀਸ ਨੇ ਅਹਿਮ ਸੁਰਾਗਾਂ ਦੇ ਆਧਾਰ ’ਤੇ ਨਸ਼ਾ ਤਸਕਰੀ ਮਾਮਲੇ ਦੇ ਮੁੱਖ ਤਸਕਰ ਜਤਿੰਦਰ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਹਾਸਲ ਕਰਨ ਤੋਂ ਬਾਅਦ ਪੁੱਛਗਿੱਛ ਦੌਰਾਨ ਮਾਲਮੇ ਸਬੰਧੀ ਹੋਰ ਖੁਲਾਸੇ ਵੀ ਹੋਣ ਦੀ ਉਮੀਦ ਹੈ। ਵਿੱਚ ਮੁੱਖ ਮੁਲਜ਼ਮ ਗ੍ਰਿਫ਼ਤਾਰ