DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Panchkula ਵਿੱਚ ਅੱਜ Bomb Testing ਸਬੰਧੀ High Alert

ਡੇਢ ਕਿਲੋਮੀਟਰ ਤੱਕ ਜਾ ਸਕਦੇ ਹਨ ਬੰਬਾਂ ਦੇ ਟੁਕੜੇ; ਲੋਕਾਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

  • fb
  • twitter
  • whatsapp
  • whatsapp
Advertisement

ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ ਆਰ ਡੀ ਓ) ਦੀ ਇਕਾਈ ਟਰਮੀਨਲ ਬੈਲਿਸਟਿਕਸ ਰਿਸਰਚ ਲੈਬਾਰਟਰੀ ਵੱਲੋਂ 31 ਮਈ ਨੂੰ ਰਾਮਗੜ੍ਹ ਰੇਂਜ ’ਤੇ ਕੀਤੇ ਜਾਣ ਵਾਲੇ ਵੱਡੇ ਬੰਬ ਪ੍ਰੀਖਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਚਕੂਲਾ ਪੁਲੀਸ ਨੇ ਸੁਰੱਖਿਆ ਅਲਰਟ ਜਾਰੀ ਕੀਤਾ ਹੈ। ਅਧਿਕਾਰੀਆਂ ਅਨੁਸਾਰ ਐਤਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਰਾਮਗੜ੍ਹ ਰੇਂਜ ਵਿੱਚ ਉੱਚ-ਕੈਲੀਬਰ ਬੰਬਾਂ ਦੀ ਜਾਂਚ ਕੀਤੀ ਜਾਵੇਗੀ। ਇਸ ਪਰਖ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਭਾਨੂ ਅਤੇ ਬਿੱਲਾ ਪਿੰਡਾਂ ਦੇ ਵਸਨੀਕਾਂ ਨੂੰ ਘਰਾਂ ਦੇ ਅੰਦਰ ਰਹਿਣ ਅਤੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਮਾਹਿਰਾਂ ਮੁਤਾਬਕ ਇਸ ਦੌਰਾਨ ਬੰਬਾਂ ਦੇ ਟੁਕੜੇ ਡੇਢ ਕਿਲੋਮੀਟਰ ਤੱਕ ਉੱਡ ਕੇ ਜਾ ਸਕਦੇ ਹਨ। ਇਸ ਖ਼ਤਰੇ ਦੇ ਮੱਦੇਨਜ਼ਰ ਪਰਖ ਵਾਲੀ ਥਾਂ ਦੇ ਆਲੇ-ਦੁਆਲੇ ਦੋ ਕਿਲੋਮੀਟਰ ਦੇ ਖੇਤਰ ਨੂੰ ਬੇਹਦ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਭਾਨੂ ਅਤੇ ਬਿੱਲਾ ਪਿੰਡ ਸਪਲਿੰਟਰ ਖ਼ਤਰੇ ਵਾਲੇ ਦਾਇਰੇ ਵਿੱਚ ਆਉਂਦੇ ਹਨ, ਇਸ ਲਈ ਲੋਕ ਬਿਨਾਂ ਜ਼ਰੂਰਤ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ। ਇਸ ਤੋਂ ਇਲਾਵਾ ਖੇਤਾਂ, ਖੁੱਲ੍ਹੀਆਂ ਥਾਵਾਂ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਾ ਜਾਣ ਦੀ ਵੀ ਅਪੀਲ ਕੀਤੀ ਗਈ ਹੈ। ਪੰਚਕੂਲਾ ਪੁਲੀਸ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਅਤੇ ਪ੍ਰਸ਼ਾਸਨ ਦੀਆਂ ਵਿਸ਼ੇਸ਼ ਟੀਮਾਂ ਪੂਰੇ ਇਲਾਕੇ ਦੀ ਨਿਗਰਾਨੀ ਕਰਨਗੀਆਂ। ਅਧਿਕਾਰੀਆਂ ਨੇ ਸਥਾਨਕ ਲੋਕਾਂ ਨੂੰ ਅਮਨ-ਕਾਨੂੰਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Advertisement
Advertisement
×