ਏਲਨਾਬਾਦ: ਰੋਹਤਕ ਜ਼ਿਲ੍ਹੇ ਵਿੱਚ ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿੱਚ ਨਚੀਕੇਤਨ ਪਬਲਿਕ ਸਕੂਲ ਦੀ ਵਿਦਿਆਰਥਣ ਸੋਨਾਕਸ਼ੀ ਨੇ ਉੱਚੀ ਛਾਲ ਵਿੱਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗ਼ਮਾ ਜਿੱਤਿਆ। ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਸਿੱਧੂ, ਡਾਇਰੈਕਟਰ ਰਣਜੀਤ ਸਿੰਘ ਸਿੱਧੂ, ਸਕੱਤਰ ਛਬੀਲ ਦਾਸ ਸੁਥਾਰ, ਅਸ਼ੋਕ ਕੁਮਾਰ ਮੋਹਰਾਣਾ, ਪ੍ਰਿੰਸੀਪਲ ਸਤਿਆ ਨਾਰਾਇਣ ਪਾਰਿਕ, ਪਰਮਿੰਦਰ ਸਿੰਘ ਸਿੱਧੂ, ਰਾਜ ਕੁਮਾਰ, ਵਿਨੋਦ ਕੁਮਾਰ, ਸੁਮੇਰ ਕੁਮਾਰ ਅਤੇ ਸੰਦੀਪ ਜਾਂਗੜਾ ਨੇ ਸੋਨਾਕਸ਼ੀ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ। -ਪੱਤਰ ਪ੍ਰੇਰਕ