ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ: ਮੰਡੀ ਦੇ ਪੰਡੋਹ ਡੈਮ ’ਤੇ ਪਾਣੀ ਦਾ ਪੱਧਰ ਵਧਿਆ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਲਾਹੌਲ-ਸਪੀਤੀ ਵਿਚ ਸੰਸਾਰੀ-ਥਿਰੋਟ ਮਾਰਗ ਪ੍ਰਭਾਵਿਤ
ਸੰਕੇਤਕ ਤਸਵੀਰ
Advertisement

ਸ਼ਿਮਲਾ, 19 ਮਈ

ਮੰਡੀ ਜ਼ਿਲ੍ਹੇ ਵਿਚ ਪੰਡੋਹ ਡੈਮ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਆਮ ਲੋਕਾਂ ਅਤੇ ਸੈਲਾਨੀਆਂ ਨੂੰ ਬਿਆਸ ਦਰਿਆ ਦੇ ਕੰਢੇ ਨਾ ਜਾਣ ਦੀ ਚੇਤਾਵਨੀ ਦਿੱਤੀ ਹੈ, ਕਿਉਂਕਿ ਪਾਣੀ ਦਾ ਪੱਧਰ ਵਧਣ ਕਾਰਨ ਡੈਮ ਦੇ ਗੇਟ ਕਦੇ ਵੀ ਖੋਲ੍ਹੇ ਜਾ ਸਕਦੇ ਹਨ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਮੰਡੀ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਸੋਮਵਾਰ ਨੂੰ ਹਨੇਰੀ ਅਤੇ ਤੂਫ਼ਾਨ ਕਾਰਨ ਨੁਕਸਾਨ ਹੋਇਆ ਹੈ, ਜਦੋਂ ਕਿ ਮੰਡੀ ਅਤੇ ਸ਼ਿਮਲਾ ਵਿਚ ਭਾਰੀ ਬੱਦਲ ਛਾਏ ਰਹੇ। ਉਨ੍ਹਾਂ ਕਿਹਾ ਮੌਸਮ ਨੂੰ ਦੇਖਦੇ ਹੋਏ ਡੈਮ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਉਦੈਪੁਰ ਉਪ ਮੰਡਲ ਵਿਚ ਅਚਾਨਕ ਆਏ ਹੜ੍ਹ ਕਾਰਨ ਸੰਸਾਰੀ-ਕਿਲਾੜ-ਟਿੰਡੀ-ਥਿਰੋਟ ਮਾਰਗ ਪ੍ਰਭਾਵਿਤ ਹੋਣ ਕਾਰਨ ਰੁਕ ਗਿਆ ਹੈ। ਉਧਰ ਪੁਲੀਸ ਨੇ ਲੋਕਾਂ ਨੂੰ ਇਸ ਸੜਕ ’ਤੇ ਸਫ਼ਰ ਕਰਨ ਤੋਂ ਬਚਣ ਦੀ ਸਲਾਹ ਜਾਰੀ ਕੀਤੀ ਹੇੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੋਮਵਾਰ ਨੂੰ ਉਨਾ ਅਤੇ ਸ਼ਿਮਲਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਲਿਸ਼ਕਣ, ਗੜੇ ਪੈਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸੰਬੰਧੀ ‘ਔਰੇਂਜ ਅਲਰਟ’ ਜਾਰੀ ਕੀਤਾ ਹੈ।

ਇਸ ਤੋਂ ਇਲਾਵਾ ਬਿਲਾਸਪੁਰ, ਮੰਡੀ, ਕੁੱਲੂ, ਹਮੀਰਪੁਰ, ਸੋਲਨ ਅਤੇ ਸਿਰਮੌਰ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਲਿਸ਼ਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾ ਚੱਲਣ ਸੰਬੰਧੀ ‘ਯੈਲੋ ਅਲਰਟ’ ਜਾਰੀ ਕੀਤਾ ਹੈ। ਸ਼ਿਮਲਾ ਅਤੇ ਇਸ ਦੇ ਆਸ-ਪਾਸ ਦੇ ਖੇਤਰਾਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। -ਪੀਟੀਆਈ

Advertisement
Tags :
himachal news
Show comments