ਪੱਤਰ ਪ੍ਰੇਰਕ
ਰਤੀਆ, 1 ਜੁਲਾਈ
ਇੱਥੇ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਨੇ ਰਾਜਸਥਾਨ ਦੇ ਉਦੈਪੁਰ ’ਚ ਦਰਜੀ ਕਨ੍ਹੱਈਆ ਲਾਲ ਦੇ ਕਤਲ ਦੇ ਰੋਸ ਵਜੋਂ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ। ਇਸ ਦੌਰਾਨ ਹਿੰਦੂ ਕਾਰਕੁਨਾਂ ਨੇ ਰਾਜਸਥਾਨ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਉਦੇਪੁਰ ਵਿੱਚ ਕੁਝ ਲੋਕਾਂ ਨੇ ਹਿੰਦੂ ਦਰਜੀ ਕਨ੍ਹੱਈਆ ਲਾਲ ਦੀ ਹੱਤਿਆ ਕਰ ਦਿੱਤੀ ਸੀ, ਜਿਸ ਦੇ ਰੋਸ ਵਜੋਂ ਦੇਸ਼ ਭਰ ਵਿੱਚ ਵਿਸ਼ਵ ਹਿੰਦੂ ਪ੍ਰੀਸ਼ਦ ਵੱਲੋਂ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਰਤੀਆ ਦੇ ਭਗਤ ਸਿੰਘ ਚੌਕ ਵਿੱਚ ਸੈਂਕੜੇ ਵਰਕਰਾਂ ਨੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਕਾਸ ਗਰੋਵਰ ਨੇ ਕਿਹਾ ਕਿ ਰਾਜਸਥਾਨ ਸਰਕਾਰ ਹਿੰਦੂਆਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਤੇ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ। ਇਸ ਮੌਕੇ ਸੰਜੂ ਜਾਂਗੜਾ, ਕਰਮਵੀਰ, ਕਿ੍ਰਤੇਸ਼ ਕੁਮਾਰ, ਰਜੇਸ਼ ਭਾਰਦਵਾਜ ਤੇ ਅਨਿਲ ਕੁਮਾਰ ਵੀ ਹਾਜ਼ਰ ਸਨ।