ਹਾਕੀ: ਖਾਲਸਾ ਕਾਲਜ ਦੀ ਟੀਮ ਰਨਰਅੱਪ
ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਕਰਵਾਏ ਗਏ ਅੰਤਰ-ਕਾਲਜ ਪੁਰਸ਼ ਹਾਕੀ ਟੂਰਨਾਮੈਂਟ ਵਿੱਚ ਗੁਰੂ ਹਰਕ੍ਰਿਸ਼ਨ ਸਾਹਿਬ ਖਾਲਸਾ ਕਾਲਜ, ਪੰਜੋਖਰਾ ਸਾਹਿਬ ਦੀ ਹਾਕੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ...
Advertisement
ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਕਰਵਾਏ ਗਏ ਅੰਤਰ-ਕਾਲਜ ਪੁਰਸ਼ ਹਾਕੀ ਟੂਰਨਾਮੈਂਟ ਵਿੱਚ ਗੁਰੂ ਹਰਕ੍ਰਿਸ਼ਨ ਸਾਹਿਬ ਖਾਲਸਾ ਕਾਲਜ, ਪੰਜੋਖਰਾ ਸਾਹਿਬ ਦੀ ਹਾਕੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਦੇਵ ਸਿੰਘ ਨੇ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਕਾਲਜ ਦੀ ਪਹਿਚਾਣ ਨੂੰ ਨਵੀਂ ਉਚਾਈਆਂ ਤੱਕ ਲੈ ਕੇ ਜਾਂਦੀਆਂ ਹਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਟੀਮ ਦੀ ਕੋਚ ਅਤੇ ਮੈਨੇਜਰ ਮਨੀਸ਼ਾ ਮਾਨ ਨੇ ਵੀ ਖਿਡਾਰੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਟੀਮ ਏਕਤਾ ਦੀ ਸਰਾਹਨਾ ਕਰਦਿਆਂ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਹੌਂਸਲਾ ਅਫ਼ਜ਼ਾਈ ਕੀਤੀ।
Advertisement
Advertisement
×

