DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਰਾਇਣਗੜ੍ਹ ਵਿੱਚ ਹੋਲਾ ਮਹੱਲਾ ਮਨਾਇਆ

ਬਾਬਾ ਸ੍ਰੀ ਚੰਦ ਦੇ ਅਸਥਾਨ ’ਤੇ ਦੀਵਾਨ ਸਜਾਏ; ਗੁਰਬਾਣੀ ਨਾਲ ਜੁੜਨ ਅਤੇ ਅੰਮ੍ਰਿਤ ਛਕਣ ਲਈ ਪ੍ਰੇਰਿਆ

  • fb
  • twitter
  • whatsapp
  • whatsapp
featured-img featured-img
ਸਮਾਗਮ ਦੌਰਾਨ ਕੀਰਤਨ ਸੁਣਦੀ ਹੋਈ ਸੰਗਤ।
Advertisement

ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ ਵਿੱਚ ਸਥਿਤ ਬਾਬਾ ਸ੍ਰੀ ਚੰਦ ਜੀ ਦੇ ਅਸਥਾਨ ’ਤੇ ਹੋਲਾ ਮਹੱਲਾ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਨਾਲ ਹੋਈ। ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਮਲਕੀਤ ਸਿੰਘ ਅਤੇ ਭਾਈ ਰਣਜੀਤ ਸਿੰਘ ਸਮੇਤ ਹੋਰਨਾਂ ਜਥਿਆਂ ਨੇ ਕਥਾ-ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ।

ਰਾਗੀ ਸਿੰਘਾਂ ਨੇ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਇਸ ਦੇ ਇਤਿਹਾਸਕ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੋਂ ਹੋਲੇ ਮਹੱਲੇ ਦੀ ਸ਼ੁਰੂਆਤ ਕੀਤੀ ਸੀ ਤਾਂ ਜੋ ਸਿੱਖਾਂ ਨੂੰ ਨਾਮ ਸਿਮਰਨ ਦੇ ਨਾਲ-ਨਾਲ ਬਹਾਦਰੀ ਅਤੇ ਜੰਗਜੂ ਕਲਾਵਾਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀ ਬਖਸ਼ਿਸ਼ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਸਿੰਘ ਸਜਣ ਅਤੇ ਗੁਰਸਿੱਖੀ ਜੀਵਨ ਬਤੀਤ ਕਰਨ।

Advertisement

ਉਨ੍ਹਾਂ ਜ਼ੋਰ ਦਿੱਤਾ ਕਿ ਮਨੁੱਖ ਨੂੰ ਹੰਕਾਰ ਤਿਆਗ ਕੇ ਪਰਮਾਤਮਾ ਦੀ ਭਗਤੀ ਵਿੱਚ ਲੀਨ ਹੋਣਾ ਚਾਹੀਦਾ ਹੈ, ਕਿਉਂਕਿ ਹੰਕਾਰੀ ਵਿਅਕਤੀ ਕਦੇ ਵੀ ਤਰੱਕੀ ਨਹੀਂ ਕਰਦਾ। ਨਿਮਰਤਾ ਹੀ ਸਫਲਤਾ ਦੀ ਕੁੰਜੀ ਹੈ। ਉਨ੍ਹਾਂ ਭਗਤ ਪ੍ਰਹਿਲਾਦ ਦੀ ਉਦਾਹਰਣ ਦਿੰਦਿਆਂ ਕਿਹਾ ਕਿ ਪਰਮਾਤਮਾ ਹਮੇਸ਼ਾ ਆਪਣੇ ਭਗਤਾਂ ਦੀ ਲਾਜ ਰੱਖਦਾ ਹੈ। ਉਨ੍ਹਾਂ ਮਾਪਿਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ। ਸਮਾਗਮ ਦੇ ਅਖੀਰ ਵਿੱਚ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਰਾਜਾ ਭਾਟੀਆ, ਬਲਵਿੰਦਰ ਸਿੰਘ ਭਾਟੀਆ, ਗਗਨਦੀਪ ਸਿੰਘ, ਬਲਜੀਤ ਸਿੰਘ, ਮਨੋਹਰ ਲਾਲ ਚਾਨਣਾ, ਡਾ. ਗੁਰਚਰਨ ਸਿੰਘ, ਜਸਬੀਰ ਸਿੰਘ ਖੁਰਾਣਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Advertisement

Advertisement
×