ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ 25 ਨੂੰ ਹਰਿਆਣਾ ਵਿਚ ਛੁੱਟੀ ਦਾ ਐਲਾਨ

ਕੁਰੂਕਸ਼ੇਤਰ ’ਚ ਰੱਖੇ ਰਾਜ ਪੱਧਰੀ ਸਮਾਗਮ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਣਗੇ ਸ਼ਾਮਲ
ਸੰਕੇਤਕ ਤਸਵੀਰ।
Advertisement

ਹਰਿਆਣਾ ਸਰਕਾਰ ਨੇ ਨੌਵੇਂ ਸਿੱਖ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਪੁਰਬ ਮੌਕੇ 25 ਨਵੰਬਰ ਨੂੰ ਸੂਬੇ ਵਿੱਚ restricted ਛੁੱਟੀ ਐਲਾਨ ਦਿੱਤੀ ਹੈ। ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਕੁਰੂਕਸ਼ੇਤਰ ਵਿੱਚ ਵਿਸ਼ਾਲ ਰਾਜ ਪੱਧਰੀ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ।

ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਨੇ ਸ਼ਨਿੱਚਰਵਾਰ ਨੂੰ ਕਿਹਾ ਕਿ ਇਸ ਸਮਾਗਮ ਵਿੱਚ ਹਰਿਆਣਾ ਅਤੇ ਗੁਆਂਢੀ ਰਾਜਾਂ ਤੋਂ ਲੱਖਾਂ ਸ਼ਰਧਾਲੂਆਂ ਅਤੇ ਸਿੱਖ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ, ਆਵਾਜਾਈ, ਪਾਰਕਿੰਗ ਅਤੇ ਭੀੜ ਪ੍ਰਬੰਧਨ ਲਈ ਵਿਸਤਰਿਤ ਪ੍ਰਬੰਧ ਕੀਤੇ ਜਾਣਗੇ। ਜੋਤੀਸਰ ਵਿਖੇ ਸਿੱਖ ਸੰਗਤ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਭਾਜਪਾ ਆਗੂਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੀਣਾ ਨੇ ਕਿਹਾ ਕਿ ਇਸ ਸਮਾਗਮ ਦੀ ਕਲਪਨਾ ਇੱਕ ਇਤਿਹਾਸਕ ਅਤੇ ਯਾਦਗਾਰੀ ਮੌਕੇ ਵਜੋਂ ਕੀਤੀ ਗਈ ਹੈ ਜਿੱਥੇ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਦਾ ਬ੍ਰਹਮ ਸੰਦੇਸ਼ ਦੁਨੀਆ ਭਰ ਦੇ ਲੋਕਾਂ ਤੱਕ ਪਹੁੰਚੇਗਾ।

Advertisement

Advertisement
Tags :
#350 ਵਰ੍ਹੇਗੰਢ#350thAnniversary#350ਵਾਂ ਸ਼ਹੀਦੀ ਦਿਹਾੜਾ#Gurutegbahadureevent#GuruTeghBahadur#GuruTeghBahadurEvent#MartyrdomAnniversary#SikhCongregation#ਸ਼ਹੀਦੀ ਦਿਵਸ#ਸਿੱਖ ਸੰਗਤ#ਗੁਰੂ ਤੇਗ ਬਹਾਦਰharyanajyotisarKurukshetraNarendraModiSikhGuruਸਿੱਖ ਗੁਰੂਹਰਿਆਣਾ:ਕੁਰੂਕਸ਼ੇਤਰਜੋਤੀਸਰਨਰਿੰਦਰ ਮੋਦੀ
Show comments