ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਧਿਆਪਕ ਦਿਵਸ ਮੌਕੇ ਸਨਮਾਨ ਸਮਾਰੋਹ

ਰੋਟਰੀ ਕਲੱਬ ਵੱਲੋਂ ਵਧੀਆ ਸੇਵਾਵਾਂ ਦੇਣ ਵਾਲੇ 25 ਅਧਿਆਪਕਾਂ ਦਾ ਸਨਮਾਨ
Advertisement

ਅੱਜ ਅਧਿਆਪਕ ਦਿਵਸ ਮੌਕੇ ਸਤਲੁਜ ਸੀਨੀਅਰ ਸੰਕੈਡਰੀ ਸਕੂਲ ਦੇ ਆਡੀਟੋਰੀਅਮ ਵਿਚ ਰੋਟਰੀ ਕਲੱਬ ਵਲੋਂ ਇਕ ਸਨਮਾਨ ਸਮਾਰੋਹ ਦਾ ਕਰਵਾਇਆ ਗਿਆ। ਇਸ ਮੌਕੇ ਸਮਾਜ ਵਿਚ ਸਿੱਖਿਆ ਦੇ ਖੇਤਰ ਵਿਚ ਵਧੀਆਂ ਸੇਵਾਵਾਂ ਦੇਣ ਵਾਲੇ 25 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਤੇ ਸਮਾਜ ਸੇਵੀ ਬਲਦੇਵ ਰਾਜ ਸੇਠੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਹ ਵਿਦਿਆਰਥੀਆਂ ਨੂੰ ਜੀਵਨ ਵਿਚ ਸਹੀ ਦਿਸ਼ਾ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਆਕਾਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਤੋਂ ਬਿਨਾਂ ਦੇਸ਼ ਤੇ ਸਮਾਜ ਦੀ ਤੱਰਕੀ ਸੰਭਵ ਨਹੀਂ। ਸੇਠੀ ਨੇ ਕਿਹਾ ਕਿ ਅੱਜ ਸਿੱਖਿਆ ਦਾ ਸੁਭਾਅ ਤੇਜ਼ੀ ਨਾਲ ਬਦਲ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਅਧਿਆਪਕ ਨਾ ਸਿਰਫ਼ ਗਿਆਨ ਦੇਣ ਵਾਲੇ ਸਗੋਂ ਜੀਵਨ ਦੇਣ ਵਾਲੇ ਮਾਰਗਦਰਸ਼ਕ ਅਤੇ ਕਦਰਾਂ ਕੀਮਤਾਂ ਦੇ ਵੀ ਰਖਿੱਅਕ ਬਣਨਗੇ। ਰੋਟਰੀ ਕਲੱਬ ਦੇ ਪ੍ਰਧਾਨ ਡਾ. ਆਰ. ਐੱਸ ਘੁੰਮਣ ਨੇ ਕਿਹਾ ਇਕ ਅਧਿਆਪਕ ਦੀ ਰਵਾਇਤੀ ਭੂਮਿਕਾ ਸਿਰਫ ਕਿਤਾਬਾਂ ਪੜ੍ਹਨ ਤੇ ਪੜ੍ਹਾਉਣ ਤੱਕ ਹੀ ਸੀਮਤ ਨਹੀਂ ਹੈ। ਅੱਜ ਅਧਿਆਪਕ ਵਿਦਿਆਰਥੀਆਂ ਦੀ ਸੰਪੂਰਨ ਸ਼ਖ਼ਸੀਅਤ ਦੇ ਸਿਰਜਣਹਾਰ ਹਨ। ਅੱਜ ਜਿਵੇਂ ਤਕਨਾਲੋਜੀ ਨੇ ਸਿੱਖਿਆ ਨੂੰ ਇਕ ਨਵੀਂ ਦਿਸ਼ਾ ਦਿੱਤੀ ਹੈ ਇਸੇ ਤਰ੍ਹਾਂ ਅਧਿਆਪਕਾਂ ਦੀਆਂ ਜ਼ਿੰਮੇਵਾਰੀਆਂ ਬਦਲ ਗਈਆਂ ਹਨ। ਹੁਣ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਈ ਵਿਚ ਸਫਲ ਬਣਾਉਣਾ ਹੀ ਕਾਫੀ ਨਹੀਂ ਹੈ ਸਗੋਂ ਉਨ੍ਹਾਂ ਨੂੰ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ, ਸਹਿਣਸ਼ੀਲਤਾ ਅਤੇ ਹਮਦਰਦੀ ਵਰਗੇ ਗੁਣਾਂ ਨੂੰ ਅਪਨਾਉਣਾ ਅਤੇ ਸਹੀ ਗਲਤ ਵਿਚ ਫਰਕ ਕਰਨਾ ਸਿਖਾਉਣਾ ਵੀ ਜ਼ਰੂਰੀ ਹੈ। ਇਸ ਪ੍ਰੋਗਰਾਮ ਵਿਚ ਆਏ ਸਾਰੇ ਅਧਿਆਪਕਾਂ ਨੂੰ ਸ਼ਾਲ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿਚ ਡਾ .ਪ੍ਰੋਮਿਲਾ ਢੀਂਡਸਾ ਨੇ ਆਏ ਸਾਰੇ ਅਧਿਆਪਕਾਂ, ਪਤਵੰਤਿਆਂ ਦਾ ਧੰਨਵਾਦ ਕੀਤਾ। ਰੋਟਰੀ ਕਲੱਬ ਦੇ ਮੈਂਬਰਾਂ ਨੇ ਇਸ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਮੌਜੂਦ ਅਧਿਆਪਕਾਂ ਨੇ ਰੋਟਰੀ ਕਲੱਬ ਦਾ ਧੰਨਵਾਦ ਕਰਦਿਆਂ ਇਸ ਸਨਮਾਨ ਨੂੰ ਆਪਣੇ ਲਈ ਮਾਣ ਵਾਲੀ ਗੱਲ ਦੱਸਿਆ। ਕਲੱਬ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

Advertisement
Advertisement
Show comments