ਸ਼ਾਹਬਾਦ ਮਾਰਕੰਡਾ: ਹਰਿਆਣਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਹਰਭਜਨ ਸਿੰਘ ਮਸਾਣਾ ਨੂੰ ਧਰਮ ਪ੍ਰਚਾਰ ਕਮੇਟੀ ਦਾ ਇੰਚਾਰਜ ਬਣਾਉਣ ‘ਤੇ ਉਨ੍ਹਾਂ ਦਾ ਅੱਜ ਇਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਪੁੱਜਣ ‘ਤੇ ਸਨਮਾਨ ਕੀਤਾ ਗਿਆ। ਕਮੇਟੀ ਦੇ ਨਵ ਨਿਯੁਕਤ ਇੰਚਾਰਜ ਮਸਾਣਾ ਨੇ ਸਭ ਤੋਂ ਪਹਿਲਾਂ ਗੁਰੂ ਚਰਨਾਂ ਵਿਚ ਮੱਥਾ ਟੇਕਿਆ ਤੇ ਅਰਦਾਸ ਕਰਕੇ ਸ਼ੁਕਰਾਨਾ ਕੀਤਾ। ਗੁਰਦੁਆਰੇ ਦੇ ਗ੍ਰੰਥੀ ਬਾਬਾ ਸੁੱਚਾ ਸਿੰਘ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਜਥੇਦਾਰ ਮਸਾਣਾ ਨੇ ਇਸ ਮੌਕੇ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ , ਪ੍ਰਧਾਨ ਸੁਖਬੀਰ ਸਿੰਘ ਬਾਦਲ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਤੇਜਿੰਦਰ ਪਾਲ ਸਿੰਘ ਢਿੱਲੋਂ, ਗੁਰਪੇਜ ਸਿੰਘ, ਹਰਕੀਰਕਤ ਸਿੰਘ, ਪਰਮਜੀਤ ਸਿੰਘ ਦੁਨੀਆਂ ਮਾਜਰਾ, ਪ੍ਰਭਜੋਤ ਸਿੰਘ, ਗੁਰਲਾਲ ਸਿੰਘ ਨੇ ਉਨ੍ਹਾਂ ਦਾ ਸਨਮਾਨ ਕੀਤਾ। -ਪੱਤਰ ਪ੍ਰੇਰਕ