DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Congress ਦੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ

ਜ਼ਿਲ੍ਹਾ ਕਾਂਗਰਸ ਪ੍ਰਧਾਨ ਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਸਮਾਗਮ

  • fb
  • twitter
  • whatsapp
  • whatsapp
featured-img featured-img
ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮੇਵਾ ਸਿੰਘ ਤੇ ਹੋਰ।
Advertisement

ਇੱਥੇ ਅੱਜ ਜ਼ਿਲ੍ਹਾ ਕਾਂਗਰਸ ਦਫ਼ਤਰ ਵਿਚ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਸਨਮਾਨ ਕਰਨ ਲਈ ਇਕ ਸਮਾਰੋਹ ਕੀਤਾ ਗਿਆ। ਕਾਂਗਰਸ ਦੇ ਪ੍ਰਧਾਨ ਮੇਵਾ ਸਿੰਘ, ਥਾਨੇਸਰ ਦੇ ਵਿਧਾਇਕ ਅਸ਼ੋਕ ਅਰੋੜਾ ਤੇ ਸ਼ਾਹਬਾਦ ਦੇ ਵਿਧਾਇਕ ਰਾਮ ਕਰਣ ਕਾਲਾ ਨੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਦਾ ਹਾਰ ਪਾ ਕੇ ਸੁਆਗਤ ਕੀਤਾ। ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਵਾ ਸਿੰਘ ਨੇ ਨਵ ਨਿਯੁਕਤ ਪ੍ਰਧਾਨਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਰਾਜਨੀਤਕ ਪਾਰਟੀ ਦੀ ਸਫਲਤਾ ਉਸ ਦੇ ਮਜਬੂਤ ਸੰਗਠਨ ’ਤੇ ਹੀ ਨਿਰਭਰ ਕਰਦੀ ਹੈ। ਕਾਂਗਰਸ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਪਣੇ ਵਰਕਰਾਂ ਨੂੰ ਸਰਗਰਮ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜਲੇ ਭਵਿੱਖ ਵਿਚ ਦਿਹਾਤੀ ਤੇ ਸ਼ਹਿਰੀ ਪੱਧਰ ’ਤੇ ਸੰਗਠਨਾਤਮਕ ਨਿਯੁਕਤੀਆਂ ਕੀਤੀਆਂ ਜਾਣਗੀਆਂ ਤੇ ਸੰਗਠਨ ਵਿਚ ਹੋਰ ਵਰਕਰ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀਨੀਅਰ ਕਾਂਗਰਸ ਨੇਤਾ ਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲਗਾਤਾਰ ਜਨਤਕ ਮੁੱਦੇ ਉਠਾ ਰਹੇ ਹਨ ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਉਜਾਗਰ ਕਰ ਰਹੇ ਹਨ। ਇਸ ਲਈ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਅਹੁਦੇਦਾਰਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਪਿੰਡਾਂ ਤੇ ਸ਼ਹਿਰਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਤੇ ਆਮ ਲੋਕਾਂ ਦੀ ਅਵਾਜ਼ ਬਣਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਧਰਮ ਤੇ ਜਾਤ ਦੇ ਆਧਾਰ ’ਤੇ ਫੁੱਟ-ਪਾਊ ਰਾਜਨੀਤੀ ਨੂੰ ਉਤਸ਼ਾਹਿਤ ਕੀਤਾ ਹੈ ਜੋ ਕਿ ਰਾਸ਼ਟਰ ਹਿੱਤ ਵਿਚ ਨਹੀਂ ਹੈ। ਰਾਮ ਮੰਦਰ ਵਿਚ ਹਾਲ ਹੀ ਵਿਚ ਹੋਈ ਦਾਨ ਚੋਰੀ ਦਾ ਜ਼ਿਕਰ ਕਰਦਿਆਂ ਅਰੋੜਾ ਨੇ ਕਿਹਾ ਕਿ ਦੇਸ਼ ਦੇ ਲੋਕ ਇਸ ਘਟਨਾ ਤੋਂ ਬਹੁਤ ਦੁਖੀ ਹਨ। ਨਵ-ਨਿਯੁਕਤ ਅਹੁਦੇਦਾਰਾਂ ਵਿਚ ਲਾਡਵਾ ਦਿਹਾਤੀ ਤੋਂ ਬਲਾਕ ਪ੍ਰਧਾਨ ਭਗਵੰਤ ਸਿੰਘ ਵਿਰਕ, ਜੈ ਪਾਲ ਪੰਚਾਲ ਨੂੰ ਬਲਾਕ ਪ੍ਰਧਾਨ ਬਾਬੈਨ, ਸ਼ਾਹਬਾਦ ਸ਼ਹਿਰੀ ਤੋਂ ਪ੍ਰਦੀਪ ਗੋਇਲ, ਸ਼ਾਹਬਾਦ ਦਿਹਾਤੀ ਤੋਂ ਗਿਆਨ ਸਿੰਘ, ਇਸਮਾਈਲਾਬਾਦ ਤੋਂ ਬਲਾਕ ਪ੍ਰਧਾਨ ਮੋਹਨ ਲਾਲ ਭਾਂਵਰਾ ਨੂੰ ਬਲਾਕ ਪ੍ਰਧਾਨ ਬਣਾਇਆ ਗਿਆ ਹੈ।

Advertisement
Advertisement
×