DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲਿਆਂ ਦਾ ਸਨਮਾਨ

ਡਾ. ਵਰਿੰਦਰ ਗੋਇਲ ਨੇ ਸਿੱਖਿਆ ਨੂੰ ਸ਼ਖ਼ਸੀਅਤ ਨਿਰਮਾਣ ਦਾ ਆਧਾਰ ਦੱਸਿਆ

  • fb
  • twitter
  • whatsapp
  • whatsapp
featured-img featured-img
ਵਿਦਿਅਕ ਖੇਤਰ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।
Advertisement

ਟੈਰੀ ਕਾਲਜ ਵਿੱਚ ਅੱਜ ਵਿਸ਼ੇਸ਼ ਪ੍ਰਤਿਭਾ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਅਕਾਦਮਿਕ ਸਾਲ 2025-26 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨਿਤ ਕੀਤਾ ਗਿਆ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਭਵਿੱਖ ਵਿੱਚ ਉੱਤਮਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਗਈ। ਪ੍ਰੋਗਰਾਮ ਦਾ ਰਸਮੀ ਉਦਘਾਟਨ ਸੰਸਥਾਨ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਗੋਇਲ ਨੇ ਸ਼ਮ੍ਹਾਂ ਰੌਸ਼ਨ ਕਰ ਕੇ ਕੀਤਾ। ਸਮਾਗਮ ਵਿੱਚ ਪ੍ਰਿੰਸੀਪਲ ਡਾ. ਰਾਜਿੰਦਰ ਕੁਮਾਰ, ਰੀਨਾ ਅਤੇ ਕਿਰਨ ਕੁਮਾਰ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਥਾਨ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਗੋਇਲ ਅਤੇ ਮੁੱਖ ਕਾਰਜਕਾਰੀ ਨਿਰਦੇਸ਼ਕ ਆਰਕੀਟੈਕਟ ਗਰਿਮਾ ਗੋਇਲ ਨੇ ਕਿਾਹ ਕਿ ਸਿੱਖਿਆ ਦਾ ਮਨੋਰਥ ਸਿਰਫ਼ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ ਹੈ। ਇਹ ਮਨੁੱਖੀ ਸ਼ਖਸੀਅਤ ਦੇ ਨਿਖਾਰ ਅਤੇ ਜੀਵਨ ਦੀਆਂ ਉੱਚੀਆਂ-ਸੁੱਚੀਆਂ ਕਦਰਾਂ-ਕੀਮਤਾਂ ਦੇ ਵਿਕਾਸ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਰਵੱਈਆ ਅਪਣਾ ਕੇ ਆਪਣੇ ਮਿੱਥੇ ਹੋਏ ਟੀਚਿਆਂ ਨੂੰ ਹਾਸਲ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਹਾਜ਼ਰ ਵਿਸ਼ੇਸ਼ ਮਹਿਮਾਨਾਂ ਨੇ ਵੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਉਹ ਜ਼ਿੰਦਗੀ ਵਿੱਚ ਲਗਾਤਾਰ ਕੁਝ ਨਵਾਂ ਸਿੱਖਦੇ ਰਹਿਣ, ਆਤਮ-ਵਿਸ਼ਵਾਸ ਨਾਲ ਨਵੀਆਂ ਚੁਣੌਤੀਆਂ ਨੂੰ ਸਵੀਕਾਰ ਕਰਨ ਅਤੇ ਆਪਣੇ ਟੀਚਿਆਂ ਪ੍ਰਤੀ ਹਮੇਸ਼ਾ ਸਮਰਪਿਤ ਰਹਿਣ।

ਕਾਲਜ ਦੇ ਪ੍ਰਿੰਸੀਪਲ ਸੁਧੀਰ ਕੁਮਾਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੌਕੇ ਉੱਤੇ ਬਾਰ੍ਹਵੀਂ ਜਮਾਤ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਤਕਰੀਬਨ 220 ਹੋਣਹਾਰ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੇ ਵਚਨਬੱਧਤਾ ਦੁਹਰਾਈ ਕਿ ਸੰਸਥਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹਿੰਦੀ ਹੈ। ਅਜਿਹੇ ਅਕਾਦਮਿਕ ਸਮਾਗਮ ਵਿਦਿਆਰਥੀਆਂ ਦੇ ਮਨਾਂ ਵਿੱਚ ਆਤਮ-ਵਿਸ਼ਵਾਸ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਈ ਸਿੱਧ ਹੁੰਦੇ ਹਨ।

Advertisement

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਭਿਆਚਾਰਕ ਪੇਸ਼ਕਾਰੀਆਂ ਰਾਹੀਂ ਆਪਣੀ ਅੰਦਰੂਨੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਗੀਤ, ਸੰਗੀਤ, ਨਾਚ ਅਤੇ ਹੋਰ ਕਲਾਤਮਕ ਗਤੀਵਿਧੀਆਂ ਨੇ ਪੂਰੇ ਪ੍ਰੋਗਰਾਮ ਨੂੰ ਯਾਦਗਾਰੀ ਬਣਾ ਦਿੱਤਾ।

Advertisement

Advertisement
×