DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਹੋਟਲ ਮਾਲਕਾਂ ਨੂੰ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਹਦਾਇਤ

ਐੱਸ ਡੀ ਐੱਮ ਨੇ ਮੀਟਿੰਗ ਕੀਤੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਐੱਸ ਡੀ ਐੱਮ ਅਤੇ ਹੋਰ ਮੈਂਬਰ।
Advertisement

ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਬਣਾਉਣ, ਹੋਟਲਾਂ ਅਤੇ ਹੋਰ ਹਾਊਸਿੰਗ ਸੁਸਾਇਟੀਆਂ ਵਿੱਚ ਸੁਰੱਖਿਆ ਪ੍ਰਬੰਧਾਂ ਅਤੇ ਖ਼ੁਰਾਕ ਸੁਰੱਖਿਆ ਨਾਲ ਜੁੜੇ ਨਿਯਮਾਂ ਦੀ ਪਾਲਣਾ ਸਖ਼ਤੀ ਨਾਲ ਲਾਗੂ ਕਰਨ ਦੇ ਉਦੇਸ਼ ਨਾਲ ਐੱਸ ਡੀ ਐੱਮ ਸੁਰੇਂਦਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਮੀਟਿੰਗ ਵਿੱਚ ਰਤੀਆ ਖੇਤਰ ਦੇ ਵੱਖ-ਵੱਖ ਹੋਟਲਾਂ ਅਤੇ ਰਿਹਾਇਸ਼ੀ ਸੁਸਾਇਟੀਆਂ ਦੇ ਸੰਚਾਲਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਕਿਹਾ ਕਿ ਹਰ ਹੋਟਲ, ਲੌਜ ਅਤੇ ਗੈਸਟ ਹਾਊਸ ਸੰਚਾਲਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਅਦਾਰੇ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦੀ ਪਛਾਣ ਦੀ ਪੁਸ਼ਟੀ ਕਰੇ। ਉਨ੍ਹਾਂ ਕਿਹਾ ਕਿ ਬਿਨਾਂ ਵੈਧ ਪਛਾਣ ਪੱਤਰ ਦੇ ਕਿਸੇ ਵੀ ਵਿਅਕਤੀ ਨੂੰ ਠਹਿਰਾਉਣਾ ਗ਼ੈਰ-ਕਾਨੂੰਨੀ ਹੈ। ਹਰ ਮਹਿਮਾਨ ਦਾ ਪੂਰਾ ਰਿਕਾਰਡ, ਜਿਸ ਵਿੱਚ ਉਸ ਦਾ ਪਛਾਣ ਪੱਤਰ, ਸੰਪਰਕ ਵੇਰਵੇ ਅਤੇ ਠਹਿਰਣ ਦੀ ਮਿਆਦ ਸ਼ਾਮਲ ਹੋਵੇ। ਨਿਯਮਾਂ ਅਨੁਸਾਰ ਦਰਜ ਕੀਤਾ ਜਾਣਾ ਲਾਜ਼ਮੀ ਹੈ। ਇਹ ਰਿਕਾਰਡ ਸਮੇਂ-ਸਮੇਂ ’ਤੇ ਜਾਂਚ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਹੋਟਲ ਜਾਂ ਗੈਸਟ ਹਾਊਸ ਵਿੱਚ ਕੋਈ ਸ਼ੱਕੀ ਵਿਅਕਤੀ ਠਹਿਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਸਥਾਨਕ ਪੁਲੀਸ ਅਤੇ ਪ੍ਰਸ਼ਾਸਨ ਨੂੰ ਦਿੱਤੀ ਜਾਵੇ। ਐੱਸ ਡੀ ਐੱਮ ਨੇ ਖ਼ੁਰਾਕ ਦੀ ਗੁਣਵੱਤਾ ਅਤੇ ਸਫ਼ਾਈ ਸਬੰਧੀ ਵੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭੋਜਨ ਤਿਆਰ ਜਾਂ ਪਰੋਸਿਆ ਜਾਂਦਾ ਹੈ, ਉੱਥੇ ਸਫ਼ਾਈ ਦੇ ਉੱਚ ਮਾਪਦੰਡਾਂ ਦੀ ਪਾਲਣਾ ਹੋਣੀ ਚਾਹੀਦੀ ਹੈ। ਰਸੋਈ, ਭੋਜਨ ਪਰੋਸਣ ਵਾਲੇ ਸਥਾਨ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਹਰ ਵੇਲੇ ਸਾਫ਼-ਸੁਥਰੀ ਅਤੇ ਸਿਹਤ ਮਾਪਦੰਡਾਂ ਅਨੁਸਾਰ ਹੋਣੀ ਚਾਹੀਦੀ ਹੈ। ਖ਼ੁਰਾਕੀ ਸਮੱਗਰੀ ਨੂੰ ਸੁਰੱਖਿਅਤ ਢੰਗ ਨਾਲ ਸਟੋਰ ਕੀਤਾ ਜਾਵੇ।

Advertisement
Advertisement
×