ਪਿੰਡ ਕੇਲਨੀਆਂ ਨੇੜਿਓਂ ਘੱਗਰ ਦਾ ਆਰਜ਼ੀ ਬੰਨ੍ਹ ਟੁੱਟਣ ਨਾਲ ਸੈਂਕੜੇ ਕਿੱਲਿਆਂ ’ਚ ਭਰਿਆ ਪਾਣੀ
ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖਤਰਾ ਬਰਕਰਾਰ
Advertisement
ਘੱਗਰ ਵਿਚ ਲਗਾਤਾਰ ਵੱਧ ਰਹੇ ਪਾਣੀ ਕਾਰਨ ਜਿੱਥੇ ਸਿਰਸਾ ਦੇ ਦਰਜਨਾਂ ਪਿੰਡਾਂ ’ਚ ਹੜ੍ਹ ਦਾ ਖਤਰਾ ਬਰਕਰਾਰ ਹੈ, ਉਥੇ ਹੀ ਪਿੰਡ ਕੇਲਨੀਆ ਨੇੜੇ ਕਈ ਆਰਜ਼ੀ ਬੰਨ੍ਹ ਟੁੱਟਣ ਨਾਲ ਸੈਂਕੜੇ ਕਿੱਲਿਆਂ ’ਚ ਪਾਣੀ ਭਰ ਗਿਆ ਹੈ। ਪ੍ਰਸ਼ਾਸਨਿਕ ਅਧਿਕਾਰੀ ਤੇ ਪਿੰਡਾਂ ਦੇ ਲੋਕ ਘੱਗਰ ਦੇ ਬਾਹਰਲੇ ਪਿੰਡਾਂ ਨੂੰ ਮਜ਼ਬੂਤ ਕਰਨ ਵਿੱਚ ਲੱਗੇ ਹੋਏ ਹਨ।
Advertisement
ਬੀਤੇ ਕੱਲ੍ਹ ਸਿਰਸਾ ਏਰੀਏ ’ਚ ਪਏ ਭਾਰੀ ਮੀਂਹ ਨੇ ਕਿਸਾਨਾਂ ਤੇ ਆਮ ਲੋਕਾਂ ਦੀਆਂ ਮੁਸੀਬਤਾਂ ਨੂੰ ਹੋਰ ਵੱਧਾ ਦਿੱਤਾ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਨਰਮੇ ਦੇ ਗੁਆਰੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਦੱਸਿਆ ਕਿ ਮੀਂਹ ਕਾਰਨ ਨਰਮੇ ਦੇ ਟਿੰਡੇ ਗਲਣੇ ਸ਼ੁਰੂ ਹੋ ਗਏ ਹਨ। ਭਾਰੀ ਮੀਂਹ ਪੈਣ ਕਾਰਨ ਸ਼ਹਿਰੀ ਖੇਤਰਾਂ ਦੀਆਂ ਕਈ ਕਲੋਨੀਆਂ ’ਚ ਜਿੱਥੇ ਪਾਣੀ ਭਰ ਗਿਆ ਹੈ ਉਥੇ ਹੀ ਪਿੰਡਾਂ ਵਿੱਚ ਵੀ ਕਈ ਘਰਾਂ ’ਚ ਪਾਣੀ ਦਾਖ਼ਲ ਹੋ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਮੀਂਹ ਦੇ ਮੱਦੇਨਜ਼ਰ ਸਕੂਲਾਂ ਵਿਚ ਦੋ ਦਿਨਾਂ ਦੀ ਛੁੱਟੀ ਐਲਾਨ ਦਿੱਤੀ ਹੈ।
Advertisement
×