ਫਰੀਦਾਬਾਦ: ਇਥੇ ਵਿਧਾਨ ਸਭਾ ਬੜਖਲ੍ਹ ਦੇ ਵਾਰਡ ਨੰਬਰ 23 ਵਿੱਚ ਹੰਸਰਾਜ ਦਾਇਮਾ ਅਤੇ ਉਨ੍ਹਾਂ ਦੀ ਪਤਨੀ ਇੰਦਰੇਸ਼ ਦਾਇਮਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਦੋ ਦਿਨਾਂ ਲਈ ਭੁੱਖ ਹੜਤਾਲ ’ਤੇ ਬੈਠਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਮਹਿੰਗਾਈ ਨੇ ਰਿਕਾਰਡ ਤੋੜ ਦਿੱਤੇ ਹਨ। ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਹਰ ਮੋਰਚੇ ਉਪਰ ਨਾਕਾਮ ਰਹੀ ਹੈ। ਔਰਤਾਂ ਲਈ ਰਸੋਈ ਚਲਾਉਣੀ ਮੁਸ਼ਕਲ ਹੋ ਗਈ ਹੈ। ਉਨ੍ਹਾਂ ਭਾਜਪਾ ਵਿਧਾਇਕਾ ਸੀਮਾ ਤ੍ਰਿਖਾ ਨੂੰ ਕਿਹਾ ਕਿ ਉਹ ਝੂਠ ਬੋਲਣਾ ਬੰਦ ਕਰੇ ਤੇ ਲੋਕਾਂ ਦੀਆਂ ਸਮੱਸਿਆਂਵਾਂ ਵੱਲ ਧਿਆਨ ਦੇਵੇ। ਫਰੀਦਾਬਾਦ ਨਗਰ ਨਿਗਮ ਦੀਆਂ ਚੋਣਾਂ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਉਤੇ ਹਮਲੇ ਤੇਜ਼ ਕੀਤੇ ਹੋਏ ਹਨ। -ਪੱਤਰ ਪ੍ਰੇਰਕ