ਪੱਤਰ ਪ੍ਰੇਰਕ
ਰਤੀਆ, 23 ਮਈ
ਪਲਾਟ ਨੂੰ ਲੈ ਕੇ ਹੋਏ ਵਿਵਾਦ ਵਿੱਚ ਪਤੀ-ਪਤਨੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਰਤੀਆ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਇਲਾਜ ਅਧੀਨ ਪਿੰਡ ਨਾਢੋੜੀ ਦੇ ਕ੍ਰਿਸ਼ਨ ਲਾਲ ਅਤੇ ਸਾਵਿੱਤਰੀ ਦੇਵੀ ਨੇ ਦੋਸ਼ ਲਗਾਇਆ ਕਿ ਪਿੰਡ ਦੇ ਇੰਦਰ ਸਿੰਘ ਅਤੇ ਉਸ ਦੇ ਪਰਿਵਾਰ ਤੇ ਜਬਰਨ ਘਰ ਵਿਚ ਵੜ ਕੇ ਉਨ੍ਹਾਂ ਦੇ ਪਲਾਟ ਵਿਚ ਕਬਜ਼ਾ ਕਰਨ ਲਈ ਕੁੱਟਮਾਰ ਕਰ ਦਿੱਤੀ। ਜ਼ਖ਼ਮੀਆਂ ਨੇ ਦੱਸਿਆ ਕਿ ਉਪਰੋਕਤ ਵਿਵਾਦ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ ਅਤੇ ਇਸ ਸਬੰਧੀ ਪੁਲੀਸ ਨੂੰ ਸ਼ਿਕਾਇਤ ਵੀ ਕੀਤੀ ਹੋਈ ਹੈ, ਪਰ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਇੰਦਰ ਸਿੰਘ ਉਸ ਦੇ ਛੋਟੇ ਭਰਾ ਦੇ ਪਲਾਟ ਵਿਚ ਰਹਿ ਰਿਹਾ ਹੈ ਅਤੇ ਹੁਣ ਉਹ ਉਨ੍ਹਾਂ ਦੇ ਪਲਾਟ ’ਤੇ ਵੀ ਕਬਜ਼ਾ ਕਰਨਾ ਚਾਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇੰਦਰ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ।