ਆਤਿਸ਼ ਗੁਪਤਾ
ਚੰਡੀਗੜ੍ਹ, 27 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦਿਵਾਉਣ ਵਿੱਚ ਉਨ੍ਹਾਂ ਦਾ ਕੋਈ ਹੱਥ ਨਹੀਂ ਹੈ ਤੇ ਇਹ ਸਭ ਜੇਲ੍ਹ ਦੇ ਨਿਯਮਾਂ ਤਹਿਤ ਹੀ ਹੋਇਆ ਹੈ। ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਦੇ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਦੱਸਣਯੋਗ ਹੈ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਪਿਛਲੇ ਹਫ਼ਤੇ ਦਿੱਤੀ ਗਈ ਹੈ। ਵਿਰੋਧੀ ਧਿਰ ਦਾ ਕਹਿਣਾ ਹੈ ਕਿ ਡੇਰਾ ਸਿਰਸਾ ਮੁਖੀ ਨੂੰ ਆਦਮਪੁਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੈਰੋਲ ਦਿੱਤੀ ਹੈ। ਇੰਨਾ ਹੀ ਨਹੀਂ ਪੈਰੋਲ ‘ਤੇ ਆਉਣ ਤੋਂ ਬਾਅਦ ਡੇਰਾ ਸਿਰਸਾ ਮੁਖੀ ਵੱਡੇ ਵੱਡੇ ਸਮਾਗਮਾਂ ਵਿੱਚ ਸ਼ਾਮਲ ਹੋ ਰਿਹਾ ਹੈ ਤੇ ਸਮਾਗਮਾਂ ਵਿੱਚ ਭਾਜਪਾ ਆਗੂ ਵੀ ਪਹੁੰਚ ਕੇ ਡੇਰਾ ਮੁਖੀ ਨਾਲ ਮੁਲਾਕਾਤ ਕਰ ਰਹੇ ਹਨ।