DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਰਾ ਖੇੜਾ ਵਿੱਚ illegal colonies ਢਾਹੀਆਂ

ਨੋਟਿਸ ਭੇਜਣ ਦੇ ਬਾਵਜੂਦ ਮਨਜ਼ੂਰੀ ਨਾ ਲੈਣ ’ਤੇ ਕਾਰਵਾਈ ਕੀਤੀ

  • fb
  • twitter
  • whatsapp
  • whatsapp
featured-img featured-img
ਨਾਜਾਇਜ਼ ਕਲੋਨੀਆਂ ਢਾਹੁੰਦੀ ਹੋਈ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ।
Advertisement

ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਡੀ ਟੀ ਪੀ ਟੀਮ ਨੇ ਪਿੰਡ ਦਰਾ ਖੇੜਾ ਵਿੱਚ ਉਸਾਰੀ ਅਧੀਨ ਦੋ ਨਾਜਾਇਜ਼ ਕਲੋਨੀਆਂ ਵਿੱਚ ਬੁਲਡੋਜ਼ਰ ਚਲਾਇਆ। ਜ਼ਿਲ੍ਹਾ ਨਗਰ ਯੋਜਨਾਕਾਰ ਨਵੀਨ ਕੁਮਾਰ ਦੱਸਿਆ ਕਿ ਕੁਰੂਕਸ਼ੇਤਰ ਦੇ ਦਰਾ ਖੇੜਾ ਵਿੱਚ ਦੋ ਨਾਜਾਇਜ਼ ਕਲੋਨੀਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਭੰਨਤੋੜ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਡੀ ਟੀ ਪੀ ਨਵੀਨ ਕੁਮਾਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਤੇ ਡਿਊਟੀ ਮਜਿਸਟਰੇਟ ਦੀ ਅਗਵਾਈ ਹੇਠ ਪੁਲੀਸ ਟੀਮ ਦੇ ਨਾਲ 9.3 ਅਤੇ 2.5 ਏਕੜ ਵਿੱਚ ਬਣ ਰਹੀਆਂ ਦੋ ਨਾਜਾਇਜ਼ ਕਲੋਨੀਆਂ ਵਿੱਚ ਕੱਚੀਆਂ ਸੜਕਾਂ, ਸੀਵਰੇਜ ਲਾਈਨਾਂ ਅਤੇ ਕੰਧਾਂ ਨੂੰ ਪੀਲੇ ਪੰਜੇ ਦੀ ਮਦਦ ਨਾਲ ਢਾਹ ਦਿੱਤਾ। ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਕੋਲ ਇਨ੍ਹਾਂ ਦੋਹਾਂ ਕਲੋਨੀਆਂ ਦਾ ਮਾਮਲਾ ਆਇਆ ਸੀ, ਜਿਸ ’ਤੇ ਉਨ੍ਹਾਂ ਨੇ ਜ਼ਮੀਨ ਮਾਲਕਾਂ ਅਤੇ ਡੀਲਰਾਂ ਨੂੰ ਨੋਟਿਸ ਜਾਰੀ ਕਰਕੇ ਜ਼ਰੂਰੀ ਇਜਾਜ਼ਤ ਲੈਣ ਲਈ ਕਿਹਾ ਸੀ। ਪਰ ਇਸ ਦੇ ਬਾਵਜੂਦ ਵੀ ਜ਼ਮੀਨ ਮਾਲਕਾਂ ਅਤੇ ਡੀਲਰਾਂ ਨੇ ਨਾ ਤਾਂ ਕੰਮ ਰੋਕਿਆ ਅਤੇ ਨਾ ਹੀ ਇਜਾਜ਼ਤ ਲੈਣ ਦੀ ਲੋੜ ਸਮਝੀ, ਜਿਸ ’ਤੇ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਇਨ੍ਹਾਂ ਕਲੋਨੀਆਂ ਵਿੱਚ ਹੋ ਰਹੀ ਨਾਜਾਇਜ਼ ਉਸਾਰੀ ਦੀ ਭੰਨਤੋੜ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਸਸਤੇ ਪਲਾਟਾਂ ਦੇ ਚੱਕਰ ਵਿੱਚ ਡੀਲਰਾਂ ਦੇ ਝਾਂਸੇ ਵਿੱਚ ਨਾ ਆਉਣ ਅਤੇ ਪਲਾਟ ਖਰੀਦਣ ਤੋਂ ਪਹਿਲਾਂ ਕਲੋਨੀ ਦੀ ਮਾਨਤਾ ਦਾ ਪਤਾ ਜ਼ਰੂਰ ਲਗਾ ਲੈਣ। ਉਨ੍ਹਾਂ ਸਾਰੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਵੀ ਰਜਿਸਟਰੀ ਕਰਨ ਤੋਂ ਪਹਿਲਾਂ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਆਖਿਆ।

Advertisement
Advertisement
×