DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੈਰ-ਕਾਨੂੰਨੀ ਪਰਵਾਸੀ ਦੇਸ਼ ਦੀ ਸੁਰੱਖਿਆ ਲਈ ਖ਼ਤਰਾ: Rekha Sharma

ਗੈਰ-ਕਾਨੂੰਨੀ ਪਰਵਾਸੀ ਦੇਸ਼ ਦੀ ਸੁਰੱਖਿਆ ਲਈ ਖ਼ਤਰਾ: ਰੇਖਾ ਸ਼ਰਮਾ

  • fb
  • twitter
  • whatsapp
  • whatsapp
featured-img featured-img
ਰਾਜ ਸਭਾ ਮੈਂਬਰ ਰੇਖਾ ਸ਼ਰਮਾ ਦਾ ਸਵਾਗਤ ਕਰਦੇ ਹੋਏ ਪਤਵੰਤੇ।
Advertisement

ਰਾਜ ਸਭਾ ਮੈਂਬਰ ਰੇਖਾ ਸ਼ਰਮਾ ਨੇ ਅੱਜ ਇੱਥੇ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ 2002 ਤੋਂ ਬਾਅਦ ਦੇਸ਼ ਵਿੱਚ ਗੈਰ-ਕਾਨੂੰਨੀ ਨਿਵਾਸੀਆਂ ਦੀ ਪਛਾਣ ਲਈ ਕੋਈ ਵਿਸ਼ੇਸ਼ ਸਰਵੇਖਣ (ਐੱਸ ਆਈ ਆਰ) ਨਹੀਂ ਕੀਤਾ ਗਿਆ ਸੀ। ਇਸ ਪ੍ਰਕਿਰਿਆ ਦੀ ਅਣਹੋਂਦ ਦਾ ਨਜਾਇਜ਼ ਫਾਇਦਾ ਚੁੱਕਦਿਆਂ ਵੱਡੀ ਗਿਣਤੀ ਵਿੱਚ ਵਿਦੇਸ਼ੀ ਘੁਸਪੈਠੀਏ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਦਾਖਲ ਹੋ ਗਏ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਜਦੋਂ ਬੰਗਲਾਦੇਸ਼ੀ ਨਾਗਰਿਕਾਂ ਬਾਰੇ ਇੱਕ ਵਿਸ਼ੇਸ਼ ਸਰਵੇਖਣ ਕਰਵਾਇਆ ਗਿਆ ਹੈ, ਤਾਂ ਇਹ ਤੱਥ ਸਾਹਮਣੇ ਆਇਆ ਹੈ ਕਿ ਮਮਤਾ ਬੈਨਰਜੀ ਪਿਛਲੇ 15 ਸਾਲਾਂ ਤੋਂ ਇਨ੍ਹਾਂ ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਵੋਟਰ ਆਈ ਡੀ ਕਾਰਡ ਬਣਾ ਕੇ ਰਾਜ ਕਰ ਰਹੀ ਸੀ।

ਉਨ੍ਹਾਂ ਚਿੰਤਾ ਪ੍ਰਗਟਾਈ ਕਿ ਭਾਰਤ ਵਿੱਚ ਬੰਗਲਾਦੇਸ਼ੀਆਂ ਦੀ ਗੈਰ-ਕਾਨੂੰਨੀ ਆਮਦ ਹੁਣ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਕਰਨ ਲੱਗ ਪਈ ਹੈ। ਪੱਛਮੀ ਬੰਗਾਲ ਦੇ ਨਾਲ-ਨਾਲ ਬਿਹਾਰ ਵਿੱਚ ਵੀ ਬਾਹਰੀ ਲੋਕ ਗੈਰ-ਕਾਨੂੰਨੀ ਤੌਰ ’ਤੇ ਦਾਖਲ ਹੋਏ ਸਨ। ਇਨ੍ਹਾਂ ਦੋਵਾਂ ਸੂਬਿਆਂ ਵਿੱਚ ਵਿਸ਼ੇਸ਼ ਜਾਂਚ ਪ੍ਰਕਿਰਿਆ ਲਾਗੂ ਕਰਨ ਨਾਲ ਵੱਡੀ ਸਫਲਤਾ ਮਿਲੀ ਹੈ, ਜਿਸ ਸਦਕਾ ਗੈਰ-ਕਾਨੂੰਨੀ ਨਿਵਾਸੀਆਂ ਦੀ ਆਮਦ ਨੂੰ ਠੱਲ੍ਹ ਪਈ ਹੈ ਅਤੇ ਹੁਣ ਅਜਿਹੇ ਲੋਕਾਂ ਨੂੰ ਦੇਸ਼ ਵਿੱਚੋਂ ਵਾਪਸ ਭੇਜਿਆ ਜਾ ਰਹਾ ਹੈ। ਇਸ ਮੌਕੇ ਭਾਜਪਾ ਦੀ ਸੂਬਾਈ ਉਪ-ਪ੍ਰਧਾਨ ਬੰਤੋ ਕਟਾਰੀਆ ਅਤੇ ਮਹਿਲਾ ਸਮਾਜ ਭਲਾਈ ਬੋਰਡ ਦੀ ਸਾਬਕਾ ਚੇਅਰਪਰਸਨ ਮਲਿਕ ਰੋਜ਼ੀ ਆਨੰਦ ਵੀ ਹਾਜ਼ਰ ਸਨ।

Advertisement

ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਵਿੱਚ ਅਜੇ ਵੀ ਵੱਡੀ ਗਿਣਤੀ ਵਿੱਚ ਲੋਕ ਗੈਰ-ਕਾਨੂੰਨੀ ਤੌਰ ’ਤੇ ਰਹਿ ਰਹੇ ਹਨ, ਪਰ ਭਾਰਤ ਦੇ ਅਸਲ ਅਤੇ ਸੱਚੇ ਨਾਗਰਿਕਾਂ ਨੂੰ ਇਸ ਜਾਂਚ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਦੇਸ਼ ਦੇ ਮੂਲ ਨਾਗਰਿਕਾਂ ਦੇ ਨਾਮ ਵੋਟਰ ਸੂਚੀ ਵਿੱਚੋਂ ਕਿਸੇ ਵੀ ਕੀਮਤ ’ਤੇ ਨਹੀਂ ਹਟਾਏ ਜਾਣਗੇ, ਪਰ ਬਾਹਰੋਂ ਆਏ ਘੁਸਪੈਠੀਆਂ ਨੂੰ ਹਰ ਹਾਲ ਵਿੱਚ ਵਾਪਸ ਜਾਣਾ ਪਵੇਗਾ। ਅਜਿਹੇ ਵਿਅਕਤੀ ਧੋਖਾਧੜੀ ਨਾਲ ਆਧਾਰ ਕਾਰਡ ਪ੍ਰਾਪਤ ਕਰਕੇ, ਸਥਾਨਕ ਰਾਸ਼ਨ ਦਾ ਸੇਵਨ ਕਰ ਰਹੇ ਹਨ ਅਤੇ ਗਲਤ ਤਰੀਕੇ ਨਾਲ ਸਰਕਾਰੀ ਯੋਜਨਾਵਾਂ ਦਾ ਲਾਭ ਉਠਾ ਰਹੇ ਹਨ।

Advertisement

ਨੀਟ ਪ੍ਰੀਖਿਆ ਦੇ ਵਿਵਾਦ ਬਾਰੇ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਟੈਲੀਗ੍ਰਾਮ ਐਪ ਦੀ ਦੁਰਵਰਤੋਂ ਕੀਤੀ ਗਈ ਸੀ। ਪ੍ਰਸ਼ਨ ਪੱਤਰ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਸ਼ਾਮਲ ਇੱਕ ਵਿਅਕਤੀ ਨੇ ਇਸ ਦਾ ਅਨੁਵਾਦ ਕਰਕੇ ਟੈਲੀਗ੍ਰਾਮ ਰਾਹੀਂ ਪ੍ਰਸਾਰਿਤ ਕਰ ਦਿੱਤਾ ਸੀ, ਜਿਸ ਕਾਰਨ ਇਸ ਐਪ ਨੂੰ ਦੇਸ਼ ਵਿੱਚ ਅਸਥਾਈ ਤੌਰ ’ਤੇ ਬੰਦ ਕੀਤਾ ਗਿਆ ਹੈ।

Advertisement
×