ਹਾਦਸਾਗ੍ਰਸਤ ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ
ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 5 ਜੁਲਾਈ ਪੁਲੀਸ ਨੇ ਲਾਡਵਾ ਵਿੱਚ ਹਾਦਸਾਗ੍ਰਸਤ ਇਨੋਵਾ ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦਾ ਚਾਲਕ ਕਾਰ ਨੂੰ ਛੱਡ ਕੇ ਫਰਾਰ ਹੋ ਗਿਆ। ਪੁਲੀਸ ਨੇ ਕਾਰ ਤੇ ਸ਼ਰਾਬ ਨੂੰ ਜ਼ਬਤ ਕਰ ਕੇ ਜਾਂਚ ਸ਼ੁਰੂ...
Advertisement
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 5 ਜੁਲਾਈ
Advertisement
ਪੁਲੀਸ ਨੇ ਲਾਡਵਾ ਵਿੱਚ ਹਾਦਸਾਗ੍ਰਸਤ ਇਨੋਵਾ ਕਾਰ ’ਚੋਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਿਸ ਦਾ ਚਾਲਕ ਕਾਰ ਨੂੰ ਛੱਡ ਕੇ ਫਰਾਰ ਹੋ ਗਿਆ। ਪੁਲੀਸ ਨੇ ਕਾਰ ਤੇ ਸ਼ਰਾਬ ਨੂੰ ਜ਼ਬਤ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਲਾਡਵਾ ਦੇ ਪਿਪਲੀ ਰੋਡ ’ਤੇ ਇਕ ਇਨੋਵਾ ਕਾਰ ਡਿਵਾਈਡਰ ਨਾਲ ਟਕਰਾ ਗਈ ਹੈ ਜਿਸ ਵਿਚ ਵੱਡੀ ਮਾਤਰਾ ਵਿਚ ਸ਼ਰਾਬ ਹੈ। ਸੂਚਨਾ ਮਿਲਣ ’ਤੇ ਥਾਣਾ ਇੰਚਾਰਜ ਸੁਨੀਲ ਦੱਤ ਦੀ ਅਗਵਾਈ ਹੇਠ ਪੁਲੀਸ ਟੀਮ ਮੌਕੇ ’ਤੇ ਪੁੱਜੀ। ਪੁਲੀਸ ਨੇ ਕਾਰ ਤੇ ਸ਼ਰਾਬ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ਰਾਬ ਦੀਆਂ ਪੇਟੀਆਂ ਪਲਾਸਟਿਕ ਦੇ ਕੱਟਿਆਂ ਵਿਚ ਭਰੀਆਂ ਹੋਈਆਂ ਸਨ। ਪੁਲੀਸ ਮੁਲਜ਼ਮਾਂ ਦੀ ਤੇਜ਼ੀ ਨਾਲ ਭਾਲ ਕਰ ਰਹੀ ਹੈ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।
Advertisement
×