DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਤੀਆ ਵਿੱਚ ਪਾਣੀ ਦੇ ਗ਼ੈਰ-ਕਾਨੂੰਨੀ ਕੁਨੈਕਸ਼ਨ ਕੱਟੇ

w ਲੋਕਾਂ ਵੱਲ 5.5 ਕਰੋੜ ਰੁਪਏ ਦੇ ਬਿੱਲ ਬਕਾਇਆ ਹੋਣ ਦਾ ਦਾਅਵਾ

  • fb
  • twitter
  • whatsapp
  • whatsapp
Advertisement

ਰਤੀਆ ਵਿੱਚ ਜਨ ਸਿਹਤ ਇੰਜਨੀਅਰਿੰਗ ਵਿਭਾਗ ਹਰਕਤ ਵਿੱਚ ਆ ਗਿਆ ਹੈ। ਅੱਜ ਰਤੀਆ ਵਿੱਚ ਲਾਲੀ ਰੋਡ ’ਤੇ ਸਰਵਿਸ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ ਦੇ ਗ਼ੈਰ-ਕਾਨੂੰਨੀ ਕੁਨੈਕਸ਼ਨ ਕੱਟੇ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜੂਨੀਅਰ ਇੰਜਨੀਅਰ ਛੋਟੂ ਰਾਮ ਅਤੇ ਜ਼ਿਲ੍ਹਾ ਸਲਾਹਕਾਰ ਸ਼ਰਮਾ ਚੰਦ ਲਾਲੀ ਨੇ ਦੱਸਿਆ ਕਿ ਰਤੀਆ ਵਿੱਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ 5.5 ਕਰੋੜ ਰੁਪਏ ਦੇ ਬਿੱਲ ਬਕਾਇਆ ਹਨ, ਜਿਸ ਕਾਰਨ ਇਹ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਬਕਾਇਆ ਬਿੱਲਾਂ ਵਾਲੇ ਲੋਕਾਂ ਨੂੰ ਜਲਦੀ ਤੋਂ ਜਲਦੀ ਭੁਗਤਾਨ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਨੇ ਗੈਰ-ਕਾਨੂੰਨੀ ਕੁਨੈਕਸ਼ਨਾਂ ਵਾਲੇ ਲੋਕਾਂ ਨੂੰ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ। ਜ਼ਿਲ੍ਹਾ ਸਲਾਹਕਾਰ ਸ਼ਰਮਾ ਚੰਦ ਲਾਲੀ ਨੇ ਦੱਸਿਆ ਕਿ ਰਤੀਆ ਵਿੱਚ ਲਾਲੀ ਰੋਡ ’ਤੇ ਸਰਵਿਸ ਸਟੇਸ਼ਨਾਂ ’ਤੇ ਪੀਣ ਵਾਲੇ ਪਾਣੀ ਦੇ ਗ਼ੈਰ-ਕਾਨੂੰਨੀ ਕੁਨੈਕਸ਼ਨ ਅੱਜ ਕੱਟੇ ਜਾ ਰਹੇ ਹਨ ਅਤੇ ਇਹ ਮੁਹਿੰਮ ਪੂਰੇ ਸ਼ਹਿਰ ਵਿੱਚ ਚਲਾਈ ਜਾਵੇਗੀ। ਇਹੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਹਾਲਕਰ ਸ਼ਰਮਾ ਚੰਦ ਲਾਲੀ ਨੇ ਕਿਹਾ ਕਿ ਇਹ ਮੁਹਿੰਮ ਹੁਣ ਪੂਰੇ ਜ਼ਿਲ੍ਹਾ ਫਤਿਹਾਬਾਦ ਵਿੱਚ ਚਲਾਈ ਜਾਵੇਗੀ। ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਜਿਸ ਕਿਸੇ ਨੇ ਵੀ ਗ਼ੈਰ-ਕਾਨੂੰਨੀ ਕੁਨੈਕਸ਼ਨ ਬਣਾਏ ਹਨ, ਉਹ ਜਲਦੀ ਤੋਂ ਜਲਦੀ ਆਪਣੇ ਕੁਨੈਕਸ਼ਨ ਬੰਦ ਕਰ ਦੇਣ ਨਹੀਂ ਤਾਂ ਵਿਭਾਗ ਵੱਲੋਂ ਉਨ੍ਹਾਂ ਦੇ ਕੁਨੈਕਸ਼ਨ ਬੰਦ ਕਰ ਦਿੱਤੇ ਜਾਣਗੇ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਕਾਰਵਾਈ ਵੀ ਕੀਤੀ ਜਾਵੇਗੀ। ਇਸ ਮੌਕੇ ਛੋਟੂ ਰਾਮ ਜੂਨੀਅਰ ਇੰਜੀਨੀਅਰ, ਸ਼ਮਸ਼ੇਰ ਸਿੰਘ, ਈਸ਼ਵਰ ਸਿੰਘ, ਦੀਪਕ ਕੁਮਾਰ, ਰਵੀ ਕੁਮਾਰ, ਸੁਨੀਲ ਕੁਮਾਰ, ਕੁਲਦੀਪ ਸਿੰਘ, ਅਮਨਦੀਪ ਆਦਿ ਕਰਮਚਾਰੀ ਮੌਜੂਦ ਸਨ।

Advertisement
Advertisement
×