ਪ੍ਰਦੀਪ ਸਾਹੂ
ਚਰਖੀ ਦਾਦਰੀ, 23 ਅਕਤੂਬਰ
ਡੀਏਪੀ ਖਾਦ ਲਈ ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਕਿਸਾਨ ਥਾਣੇ ਪੁੱਜੇ ਗਏ।। ਥਾਣੇ ਵਿੱਚ ਕਿਸਾਨਾਂ ਨੂੰ ਖਾਦ ਲੈਣ ਲਈ ਟੋਕਨ ਦਿੱਤੇ ਜਾ ਰਹੇ ਹਨ ਅਤੇ ਮੰਡੀ ਵਿੱਚ ਟੋਕਨ ਲੈਣ ਵਾਲੇ ਕਿਸਾਨਾਂ ਨੂੰ ਖਾਦ ਵੰਡੀ ਜਾ ਰਹੀ ਹੈ। ਕਿਸਾਨ ਆਪਣੇ ਬੱਚਿਆਂ ਅਤੇ ਔਰਤਾਂ ਸਮੇਤ ਅੱਜ ਸਵੇਰ ਤੋਂ ਹੀ ਖਾਦ ਲੈਣ ਲਈ ਥਾਣੇ ਦੇ ਬਾਹਰ ਵੱਡੀ ਗਿਣਤੀ ਵਿੱਚ ਲਾਈਨਾਂ ਵਿੱਚ ਲੱਗੇ ਹੋਏ ਹਨ। ਕਿਸਾਨਾਂ ਦੀ ਭੀੜ ਦੇ ਮੱਦੇਨਜ਼ਰ ਜਿੱਥੇ ਪ੍ਰਸ਼ਾਸਨਕ ਅਧਿਕਾਰੀ ਮੌਕੇ ‘ਤੇ ਹਨ, ਉੱਥੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ।