ਜੀਂਦ, 19 ਦਸੰਬਰ
ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਸਫੀਦੋਂ-ਅਸੰਧ ਰੋਡ ‘ਤੇ ਅੱਜ ਦੋ ਸਕੇ ਭਰਾਵਾਂ ਨੇ ਕਥਿਤ ਤੌਰ ‘ਤੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਦੋਵੇਂ ਭਰਾਵਾਂ ਦੀ ਖ਼ੁਦਕੁਸ਼ੀ ਮਾਮਲੇ ‘ਤੇ ਚੁੱਪ ਹਨ ਅਤੇ ਇਕੱਠੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਕੋਈ ਕਾਰਨ ਨਹੀਂ ਦੱਸ ਰਹੇ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ। ਪਰਿਵਾਰ ਨੇ ਕਿਸੇ ’ਤੇ ਕੋਈ ਦੋਸ਼ ਨਹੀਂ ਲਗਾਇਆ। ਮਰਨ ਵਾਲਿਆਂ ਦੀ ਪਛਾਣ ਜਗਦੀਸ਼ ਸਿੰਘ (45) ਤੇ ਰਣਧੀਰ ਸਿੰਘ ਵਜੋਂ ਕੀਤੀ ਗਈ ਹੈ।